ਅੰਮ੍ਰਿਤਸਰ : ਨਵੇਂ ਖੇਤੀ ਕਾਨੂੰਨਾ ਨੂੰ ਵਾਪਸ ਲੈਣ ਅਤੇ ਭਾਰਤ ਸਰਕਾਰ 'ਤੇ ਦਬਾਅ ਬਣਾਉਣ ਲਈ ਦਿੱਲੀ ਬਾਰਡਰ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਵਲੋਂ 8 ਤਾਰੀਖ ਮੰਗਲਵਾਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਭਰ 'ਚੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਧਰ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕੀ 8 ਦਸੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਨਾਉਣ ਲਈ ਉਨ੍ਹਾਂ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ। ਕੁੰਡਲੀ ਬਾਰਡਰ 'ਤੇ ਜਥੇਬੰਦੀ ਦੇ ਧਰਨੇ ਚ ਸ਼ਾਮਿਲ ਹੋਣ ਲਈ ਰੋਜ਼ਾਨਾ ਕਈ ਵਾਹਨ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਸਾਫ਼ ਕੀਤਾ ਹੈ ਕਿ ਕਿਸਾਨ ਖੇਤੀ ਬਿੱਲ ਨੂੰ ਰੱਦ ਕਰਵਾ ਕੇ ਹੀ ਰਹਿਣਗੇ। ਕਿਸਾਨ ਆਗੂ ਦ ਕਹਿਣਾ ਹੈ ਕਿ ਜਦੋਂ ਤੱਕ ਭਾਰਤ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ 11 ਦਸਬੰਰ ਨੂੰ ਉਨ੍ਹਾਂ ਦੀ ਜਥੇਬੰਦੀ ਦੇ ਹਜ਼ਾਰਾਂ ਵਰਕਰ ਦਿੱਲੀ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ : ਮੋਗਾ ਪਹੁੰਚੇ ਹੰਸ ਰਾਜ ਹੰਸ ਨੇ ਕਿਸਾਨਾਂ ਨੇ ਪਾਇਆ ਘੇਰਾ, ਦੇਖ ਪੁਲਸ ਨੂੰ ਪਈਆਂ ਭਾਜੜਾਂ
ਕਿਸਾਨਾਂ ਦਾ ਪ੍ਰਦਰਸ਼ਨ 12ਵੇਂ ਦਿਨ ਵੀ ਜਾਰੀ
ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 12ਵਾਂ ਦਿਨ ਹੈ। ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਜਿਸ ਲਈ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰਤ ਬੰਦ ਤੋਂ ਪਹਿਲਾਂ ਕਿਸਾਨਾਂ ਦਾ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਸਰਕਾਰ ਲਗਾਤਾਰ ਮੰਥਨ 'ਚ ਲੱਗੀ ਹੈ ਕਿ ਕਿਸਾਨ ਨੂੰ ਕਿਵੇਂ ਮਨਾਇਆ ਜਾਵੇ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫ਼ਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਵੀ ਸਾਥ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਸ ਨੂੰ ਵਖ਼ਤ ਪਾਉਣ ਵਾਲੇ ਨੌਜਵਾਨ ਦਾ ਵੱਡਾ ਐਲਾਨ
ਕਿਸਾਨਾਂ ਦੇ ਹੱਕ 'ਚ ਅੱਜ ਚੋਟੀ ਦੇ ਖਿਡਾਰੀ ਸਰਕਾਰ ਨੂੰ ਮੋੜਨਗੇ ਐਵਾਰਡ
ਕਿਸਾਨਾਂ ਦੇ ਅੰਦੋਲਨ 'ਚ ਅੱਜ ਕਈ ਕੌਮਾਂਤਰੀ ਖ਼ਿਡਾਰੀ ਆਪਣੇ ਐਵਾਰਡ ਵਾਪਸ ਕਰ ਸਕਦੇ ਹਨ। ਦੁਪਹਿਰ 2 ਵਜੇ ਦੇ ਕਰੀਬ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ, ਜਿਸ 'ਚ 30 ਖਿਡਾਰੀ ਐਵਾਰਡ ਵਾਪਸੀ ਦਾ ਐਲਾਨ ਕਰਨਗੇ। ਦੱਸ ਦੇਈਏ ਕਿ ਬੀਤੇ ਦਿਨੀਂ ਮੁੱਕੇਬਾਜ਼ ਵਿਜੇਂਦਰ ਸਿੰਘ ਸਿੰਘੂ ਬਾਰਡਰ 'ਤੇ ਪੁੱਜੇ, ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 'ਖੇਡ ਰਤਨ ਐਵਾਰਡ' ਵਾਪਸ ਕਰ ਦੇਣਗੇ। ਉਨ੍ਹਾਂ ਤੋਂ ਪਹਿਲਾਂ ਪੰਜਾਬ ਦੀਆਂ ਕਈ ਨਾਮਵਰ ਸ਼ਖਸੀਅਤਾਂ ਸਨਮਾਨ ਵਾਪਸ ਕਰਕੇ ਆਪਾ ਰੋਸ ਪ੍ਰਗਟ ਕਰ ਚੁੱਕੀਆਂ ਹਨ।
ਇਹ ਵੀ ਪੜ੍ਹੋ : ਦਿੱਲੀ ਦੀ ਸਰਹੱਦ 'ਤੇ ਕੇਂਦਰ ਖ਼ਿਲਾਫ਼ ਡਟੇ 'ਉਗਰਾਹਾਂ' ਦਾ ਸਿਆਸੀ ਲੀਡਰਾਂ 'ਤੇ ਵੱਡਾ ਬਿਆਨ
'ਲੁਧਿਆਣਾ ਦੀ ਵੈਟਰਨਰੀ ਯੂਨੀਵਰਸਿਟੀ ਪੂਰੇ ਦੇਸ਼ 'ਚੋਂ ਮਿਲਿਆ ਪਹਿਲਾ ਸਥਾਨ
NEXT STORY