ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਅੱਜ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਅੱਜ ਸਵੇਰ ਤੋਂ ਹੀ ਮੰਤਰੀਆਂ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਚੱਲ ਰਹੀ ਸੀ। ਲੱਗਭਗ 7 ਘੰਟੇ ਚੱਲੀ ਇਸ ਮੀਟਿੰਗ ਵਿਚ ਕਿਸਾਨ ਮਸਲਿਆਂ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਇਸ ਮੀਟਿੰਗ 'ਚ ਕਿਸੇ ਵੀ ਮਸਲੇ ਦਾ ਹੱਲ ਤਾਂ ਨਹੀਂ ਹੋਇਆ ਪਰ ਦੋਵਾਂ ਧਿਰਾਂ ਵੱਲੋਂ ਆਪੋ-ਆਪਣੇ ਪੱਖ ਜ਼ਰੂਰ ਰੱਖੇ ਹਨ।
ਇਹ ਵੀ ਪੜ੍ਹੋ : ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਬਾਦਲ ਤੇ ਕੈਪਟਨ 'ਤੇ ਲਗਾਏ ਗੰਭੀਰ ਦੋਸ਼
ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੇ ਪ੍ਰੋਗਰਾਮ ਵਿਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੈ ਅਤੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 18 ਨਵੰਬਰ ਨੂੰ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਜਾਵੇਗੀ ਅਤੇ 26-27 ਨਵੰਬਰ ਨੂੰ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਕਿਸਾਨਾਂ ਨੇ ਕਿਹਾ ਕਿ ਇਹ ਪਹਿਲੀ ਮੀਟਿੰਗ ਹੋਈ ਹੈ। ਇਸ ਦੌਰਾਨ ਇਹ ਗੱਲ ਖਾਸ ਰਹੀ ਕਿ ਦੋਵਾਂ ਧਿਰਾਂ ਵਿਚਾਲੇ ਕਿਸੇ ਤਰ੍ਹਾਂ ਦੀ ਤਲਖੀ ਨਹੀਂ ਹੋਈ ਹੈ ਅਤੇ ਸੌਖਾਵਾਂ ਮਾਹੌਲ ਵਿਚ ਦੋਵਾਂ ਧਿਰਾਂ ਦਰਮਿਆਨ ਹੋਈ ਮੀਟਿੰਗ ਵਿਚ ਭਾਵੇਂ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ ਪਰ ਹੋ ਸਕਦਾ ਹੈ ਕਿ ਅੱਗੇ ਕਿਸਾਨਾਂ ਦੇ ਮਸਲੇ ਦਾ ਹੱਲ ਨਿਕਲ ਸਕੇਗਾ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਵਿਜੀਲੈਂਸ ਬਿਊਰੋ ਦਾ ਸਖ਼ਤ ਫਰਮਾਨ
ਇਹ ਪਤਾ ਪਤਾ ਲੱਗਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਸਾਹਮਣੇ ਪੰਜ ਮੰਗਾਂ ਰੱਖੀਆਂ ਸਨ। ਜਿਨ੍ਹਾਂ ਵਿਚ ਪੰਜਾਬ ਵਿਚ ਰੇਲ ਸੇਵਾਵਾਂ ਦੀ ਬਹਾਲੀ, ਪਰਾਲੀ ਸਾੜਨ ਤੋਂ ਰੋਕਣ ਲਈ ਬਣਾਏ ਸਖ਼ਤ ਕਾਨੂੰਨ ਨੂੰ ਵਾਪਸ ਲੈਣਾ, ਗੰਨੇ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਅਤੇ ਡੀਜ਼ਲ 'ਤੇ ਲੱਗਦੇ ਕੇਂਦਰੀ ਟੈਕਸਾਂ ਨੂੰ ਘਟਾਉਣਾ ਸ਼ਾਮਲ ਹੈ। ਕਿਸਾਨ ਆਗੂਆਂ ਨੇ ਆਖਿਆ ਹੈ ਕਿ ਕੇਂਦਰ ਨਾਲ ਰਹੀ ਮੀਟਿੰਗ ਭਾਵੇਂ ਬੇਸਿੱਟਾ ਰਹੀ ਹੈ ਪਰ ਇਹ ਮੀਟਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਤ੍ਰਿਪਤ ਬਾਜਵਾ ਦੀ ਉਪ ਕੁਲਪਤੀ ਨੂੰ ਚਿੱਠੀ, ਪੀ. ਯੂ. ਚੋਣਾਂ ਦਾ ਮੁੱਦਾ ਚੁੱਕਿਆ
ਕੈਪਟਨ ਅਮਰਿੰਦਰ ਸਿੰਘ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ, ਪੀ. ਯੂ. ਚੋਣਾਂ ਕਰਵਾਉਣ ਦੀ ਕੀਤੀ ਮੰਗ
NEXT STORY