ਗੁਰੂਹਰਸਹਾਏ (ਮਨਜੀਤ) : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਰੈਲੀ ਗੁਰੂਹਰਸਹਾਏ ਦੇ ਬਾਜ਼ਾਰਾਂ ਵਿਚੋਂ ਕੱਢਦੇ ਹੋਏ ਗੋਲੂ ਕਾ ਮੋੜ ਵਿਖੇ ਫਿਰੋਜ਼ਪੁਰ ਫਾਜ਼ਿਲਕਾ ਜੀ. ਟੀ. ਰੋਡ ’ਤੇ ਪਹੁੰਚ ਕੇ ਤਕਰੀਬਨ 200 ਦੇ ਕਰੀਬ ਟਰੈਕਟਰਾਂ ਨਾਲ ਆਪਣਾ ਰੋਸ ਪ੍ਰਦਰਸ਼ਨ ਕੀਤਾ।ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਹ ਤਿੰਨੇ ਕਾਲੇ ਕਾਨੂੰਨ ਵਾਪਸ ਕੀਤੇ ਜਾਣ ਨਹੀਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਗੋਲੂ ਕਾ ਮੋੜ ਵਿਖੇ ਕਿਸਾਨਾਂ ਨੇ ਇਕੱਠੇ ਹੋ ਕੇ ਰੈਲੀ ਵਿਚ ਹਾਜ਼ਰ ਲੋਕਾਂ ਨੂੰ ਕੇਲੇ ਵੰਡੇ ਅਤੇ ਕਿਸਾਨਾਂ ਦੀ ਹਮਾਇਤ ਕੀਤੀ।
ਰੂਪਨਗਰ ਵਿਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਮਨਾਈ ਗਈ ਕਾਲੀ ਲੋਹੜੀ
NEXT STORY