ਚੀਮਾ ਮੰਡੀ (ਗੋਇਲ): ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਹਰ ਵਰਗ ਦੇ ਲੋਕਾਂ ਵੱਲੋਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਹਮਾਇਤ ’ਚ ਪਾਏ ਜਾ ਰਹੇ ਯੋਗਦਾਨ ਤੋਂ ਪ੍ਰਭਾਵਿਤ ਹੋ ਕੇ ਕਿਸਾਨਾਂ ਦੀ ਹਮਾਇਤ ’ਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਸਤੌਜ ਦੇ ਨੌਜਵਾਨ ਹਰਵਿੰਦਰ ਪਾਲ ਰਿਸ਼ੀ ਨੇ ਕੇਂਦਰ ਸਰਕਾਰ ਖ਼ਿਲਾਫ਼ ਵੱਖਰੀ ਤਰ੍ਹਾਂ ਦਾ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਲੁਧਿਆਣਾ: ਕਿਸਾਨੀ ਘੋਲ 'ਚ ਜਾਨ ਗੁਆਉਣ ਵਾਲੇ 4 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲੇ 20 ਲੱਖ ਰੁਪਏ: ਡੀ.ਸੀ
ਨੌਜਵਾਨ ਹਰਵਿੰਦਰਪਾਲ ਰਿਸ਼ੀ ਨੇ ਕਿਸਾਨੀ ਅੰਦੋਲਨ ’ਚ ਆਪਣੇ ਆਪ ਨੂੰ ਬੇੜੀਆਂ ’ਚ ਜਕੜ ਕੇ ਟਿਕਰੀ ਬਾਰਡਰ ਦਿੱਲੀ ਤੋਂ ਪਕੌੜਾ ਚੌਕ ਤੱਕ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਕੇਂਦਰ ਸਰਕਾਰ ਨੇ ਜੋ ਕਿਸਾਨ ਵਿਰੋਧੀ ਕਾਨੂੰਨ ਪਾਸ ਕੀਤੇ ਹਨ ਉਹ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਸਾਡੀ ਕਿਸਾਨੀ ਨੂੰ ਖ਼ਤਮ ਕਰਨ ਲਈ ਬਣਾਏ ਗਏ ਹਨ, ਜਿਸ ਨਾਲ ਕੇਂਦਰ ਸਰਕਾਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੀਆਂ ਬੇੜੀਆਂ ’ਚ ਜਕੜ ਕੇ ਗੁਲਾਮ ਬਣਾਉਣ ਚਾਹੁੰਦੀ ਹੈ ।ਜੋ ਕਿਸਾਨ ਕਦੇ ਵੀ ਮਨਜ਼ੂਰ ਨਹੀਂ ਕਰਨਗੇ।ਇਸ ਮੌਕੇ ਪ੍ਰਦਰਸ਼ਨ ’ਚ ਇੰਦਰਜੀਤ ਸਿੰਘ ਉਭਾਂ ਮਾਨਸਾ, ਕਾਲਾ ਸਮਾਗ ਹਰਿਆਣਾ, ਰਾਣਾ ਸਿੰਘ ਹਰਿਆਣਾ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ: ਧਮਕੀਆਂ ਤੋਂ ਡਰਨ ਦੀ ਲੋੜ ਨਹੀਂ, ਸਮਾਂ ਆਉਣ ’ਤੇ ਗਿਣ-ਗਿਣ ਬਦਲੇ ਲਵਾਂਗੇ : ਸੁਖਬੀਰ ਬਾਦਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਲਾਸਟਿਕ ਕੈਰੀ ਬੈਗ ’ਤੇ ਪਾਬੰਦੀ ਲਈ ਅੱਜ ਤੋਂ ਸ਼ੁਰੂ ਹੋਵੇਗੀ ਡਰਾਈਵ
NEXT STORY