ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਭਵਨ ਵਿਖੇ ਚੱਲ ਰਹੀ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਮਗਰੋਂ ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਹੁਣ ਕਿਸਾਨ ਅੰਦੋਲਨ ਲਈ ਦਿੱਲੀ ਜਾਣਗੇ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਹੁਣ ਗੱਲਬਾਤ ਲਈ ਨਹੀਂ, ਸਗੋਂ ਅੰਦੋਲਨ ਲਈ ਕਿਸਾਨ ਦਿੱਲੀ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ '19 ਅਕਤੂਬਰ' ਤੋਂ ਵੱਜੇਗੀ ਘੰਟੀ, ਜਾਰੀ ਹੋਈਆਂ ਖਾਸ ਹਦਾਇਤਾਂ
ਜੱਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਭਾਜਪਾ ਆਗੂ ਜਿੱਥੇ-ਜਿੱਥੇ ਜਾਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਜੱਥੇਬੰਦੀਆਂ ਨੇ ਫ਼ੈਸਲਾ ਲਿਆ ਹੈ ਕਿ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਅਲਟੀਮੇਟਮ ਵਾਪਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸ਼ਾਂਤ ਬੈਠੇ 'ਨਵਜੋਤ ਸਿੱਧੂ' ਨੂੰ 'ਢੀਂਡਸਾ ਦੀ ਸਲਾਹ
ਕਿਸਾਨ ਜੱਥੇਬੰਦੀਆਂ ਦੀ ਅਗਲੀ ਮੀਟਿੰਗ 20 ਅਕਤੂਬਰ ਨੂੰ ਹੋਣ ਜਾ ਰਹੀ ਹੈ, ਜਿਸ 'ਚ ਅਗਲਾ ਫ਼ੈਸਲਾ ਲਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅੰਦੋਲਨ ਰੋਕਣ ਲਈ ਏਜੰਸੀਆਂ ਤੋਂ ਕੁੱਝ ਵੀ ਕਰਵਾ ਸਕਦੀ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੇ ਬਿਆਨ 'ਤੇ ਭੜਕੀ 'ਭਾਜਪਾ', ਦਿੱਤੀ ਵੱਡੀ ਚਿਤਾਵਨੀ (ਵੀਡੀਓ)
ਸਰੂਪਾਂ ਦੇ ਮਾਮਲੇ 'ਚ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਨੂੰ ਲੌਂਗੋਵਾਲ ਵਲੋਂ ਗੱਲਬਾਤ ਦਾ ਸੱਦਾ
NEXT STORY