ਮੋਗਾ (ਗੋਪੀ ਰਾਊਕੇ) - ਸੰਯੁਕਤ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਰੇਲਵੇ ਲਾਈਨਾਂ ਉੱਤੇ ਕਿਸਾਨਾਂ ਨੇ ਅੱਜ 10 ਵਜੇ ਤੋਂ ਚਾਰ ਵਜੇ ਤੱਕ ਜਾਮ ਲਗਾ ਕੇ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਸੂਰਤ ਸਿੰਘ ਧਰਮਕੋਟ, ਭੁਪਿੰਦਰ ਸਿੰਘ ਦੌਲਤਪੁਰਾ, ਜਸਕਰਨ ਸਿੰਘ ਬਹਿਰੂ, ਸੁਖਵਿੰਦਰ ਸਿੰਘ ਬ੍ਰਾਹਮਕੇ ਆਦਿ ਨੇ ਕਿਹਾ ਕਿ ਅੱਜ ਦੇਸ਼ ’ਚ ਲਖੀਮਪੁਰ ਖੀਰੀ ਵਿਚ ਕਤਲ ਕੀਤੇ ਕਿਸਾਨਾਂ ਦਾ ਇਨਸਾਫ ਲੈਣ ਲਈ ਐਕਸ਼ਨ ਕੀਤੀ ਜਾ ਰਿਹਾ ਹੈ। ਅੱਜ ਦੇਸ਼ ਭਰ ਵਿਚ ਰੇਲਾਂ ਜਾਮ ਕਰ ਕੇ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੇ ਕਾਤਲ ਯੂਪੀ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ, ਉਸਦੇ ਬੇਟੇ ਆਸ਼ੀਸ਼ ਮਿਸ਼ਰਾ ਅਤੇ ਹਰਿਆਣਾ ਦੇ ਖੱਟਰ ਨੂੰ ਬਰਖ਼ਾਸਤ ਕਰ ਕੇ ਉਸਨੂੰ ਸਜਾ ਦਿਵਾਉਣ ਲਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ ਤਖਾਣਵੱਧ, ਰਸ਼ਪਾਲ ਸਿੰਘ ਪਟਵਾਰੀ, ਕੁਲਦੀਪ ਭੋਲਾ, ਜਗਜੀਤ ਸਿੰਘ ਧੂੜਕੋਟ ਆਦਿ ਹਾਜ਼ਰ ਸਨ। ਇਸ ਮੌਕੇ ਭਾਈ ਦਲਬੀਰ ਸਿੰਘ ਦਰਦੀ ਦੇ ਢਾਡੀ ਜੱਥੇ ਵੱਲੋਂ ਆਪਣੀ ਹਾਜ਼ਰੀ ਲਗਵਾਈ ਗਈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ
ਕਿਸਾਨ ਬੋਲੇ ਭਾਜਪਾ ਦੇਸ਼ ’ਚ ਦਹਿਸ਼ਤ ਫੈਲਾ ਕਿ ਅੰਦੋਲਨ ਖਤਮ ਕਰਨਾ ਚਾਹੁੰਦੀ
ਆਗੂਆਂ ਨੇ ਕਿਹਾ ਕਿ ਭਾਜਪਾ ਦੇਸ਼ ਵਿਚ ਦਹਿਸ਼ਤ ਫੈਲਾ ਕਿ ਅੰਦੋਲਨ ਖਤਮ ਕਰਨਾ ਚਾਹੁੰਦੀ ਹੈ। ਅੰਦੋਲਨ ਵਿਚ ਫੁੱਟ ਪਾ ਕੇ ਇਸ ਨੂੰ ਖਦੇੜਨਾ ਚਾਹੁੰਦੀ ਹੈ, ਪਰ ਸਰਕਾਰ ਦੇ ਇਨ੍ਹਾਂ ਕੋਝੇ ਮਨਸੂਬਿਆਂ ਨੂੰ ਕਦੇ ਵੀ ਕਾਮਜਾਬ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਕਿਸਾਨਾਂ ਦੇ ਕਾਤਲਾਂ ਨੂੰ ਅਹੁਦਿਆਂ ਨਾਲ ਨਿਵਾਜਨ ਦੀ ਥਾਂ, ਸਜਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਡੀਏਪੀ ਖਾਦ ਦੀ ਜੇਕਰ ਜਾਣਬੁੱਝ ਕੇ ਘਾਟ ਬਣਾਈ ਜਵੇਗੀ ਤਾਂ ਉਸ ਵਿਰੁੱਧ ਵੀ ਪ੍ਰਦਰਸ਼ਨ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ
ਮੰਤਰੀ ਵੇਰਕਾ ਵਲੋਂ ਸਰਕਾਰੀ ਮੈਡੀਕਲ ਕਾਲਜ ’ਚ ਚੱਲ ਰਹੇ ਪ੍ਰੋਜੈਕਟਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਹੁਕਮ
NEXT STORY