ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਆਮ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਆਪਣੀ ਆਖਰੀ ਬਜਟ ਪੇਸ਼ ਕੀਤਾ ਗਿਆ। ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਜਿੱਥੇ ਵਿਰੋਧੀ ਧਿਰਾਂ ਵੱਲੋਂ ਨਿਰਾਸ਼ਾ ਜਤਾਈ ਗਈ ਹੈ, ਉਥੇ ਹੀ ਆਮ ਵਰਗ ਦੇ ਲੋਕਾਂ ਵਿਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਬਜਟ ਨੂੰ ਲੈ ਕੇ ਹਰ ਕੋਈ ਇਹ ਕਹਿ ਰਹਿ ਰਿਹਾ ਹੈ ਕਿ ਪੰਜਾਬ ਨੂੰ ਬਜਟ ਵਿਚੋਂ ਪਾਸੇ ਰੱਖਿਆ ਗਿਆ ਹੈ। ਭਗਵੰਤ ਮਾਨ ਦੀ ਸਰਕਾਰ ਨੂੰ ਵੀ ਲੱਗ ਰਿਹਾ ਸੀ ਕਿ ਜਿਹੜਾ ਪੈਕੇਜ ਫਿਰੋਜ਼ਪੁਰ ਦੀ ਰੈਲੀ ਦੌਰਾਨ ਪੀ . ਐੱਮ. ਮੋਦੀ ਪੰਜਾਬ ਨੂੰ ਨਹੀਂ ਦੇ ਸਕੇ ਸਨ, ਸ਼ਾਇਦ ਬਜਟ ਦੌਰਾਨ ਪੰਜਾਬ ਨੂੰ ਕੋਈ ਪੈਕੇਜ ਦਿੱਤਾ ਜਾਂਦਾ ਪਰ ਅਜਿਹਾ ਨਹੀਂ ਹੋਇਆ ਅਤੇ ਪੰਜਾਬ ਨੂੰ ਬਜਟ ਵਿਚੋਂ ਪਾਸੇ ਰੱਖ ਦਿੱਤਾ ਗਿਆ।
ਇਹ ਵੀ ਪੜ੍ਹੋ : ਜਲੰਧਰ: BMC ਚੌਂਕ 'ਚ ਸਟਿੱਕਰ ਚਾਲਾਨ ਕੱਟਣ ਨੂੰ ਲੈ ਕੇ ਭੜਕਿਆ ਕਾਰ ਚਾਲਕ, ASI ਦੀ ਲਾਹੀ ਪੱਗ
ਇਸੇ ਬਜਟ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੂਰੇ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੰਡੀਗੜ੍ਹ, ਲੁਧਿਆਣਾ, ਜਲੰਧਰ, ਮੋਹਾਲੀ, ਪਟਿਆਲਾ, ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਕੋਲ ਧਰਨਾ ਪ੍ਰਦਰਸ਼ਨ ਕਰਕੇ ਪੁਤਲਾ ਸਾੜਿਆ ਗਿਆ ਹੈ। ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਮਗਰੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਵਾਲਾ ਰੋਲ ਪੰਜਾਬ ਦੇ ਲੋਕਾਂ ਨਾਲ ਨਿਭਾਅ ਰਹੀ ਹੈ। ਬਜਟ ਵਿਚੋਂ ਪੰਜਾਬ ਨੂੰ ਅਣਗੋਲਿਆਂ ਕਰਨਾ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਵਾਲਾ ਕੰਮ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਇਸ ਬਜਟ ਤੋਂ ਲੋਕਾਂ ਨੂੰ ਬੇਹੱਦ ਆਸ ਸੀ ਪਰ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤੀ ਕਿੱਤੇ ਲਈ ਕੇਂਦਰ ਸਰਕਾਰ ਬਜਟ ਵਿਚ ਕੁਝ ਰੱਖਦੀ ਤਾਂ ਉਸ ਦਾ ਲਾਭ 80 ਫ਼ੀਸਦੀ ਲੋਕਾਂ ਤੱਕ ਪਹੁੰਚਣਾ ਸੀ। ਅਸੀਂ ਸਮਝਦੇ ਹਾਂ ਕਿ ਭਾਜਪਾ ਸਰਕਾਰ ਫਿਰ ਤੋਂ ਕਾਰਪੋਰੇਟਾਂ ਦੇ ਹੱਕ ਵਿਚ ਹੀ ਭੁਗਤੀ ਹੈ। ਆਮ ਮੱਧ ਵਰਗ ਵਾਸਤੇ ਸਰਕਾਰ ਨੇ ਕੁਝ ਵੀ ਨਹੀਂ ਕੀਤਾ।
ਪੰਜਾਬ ਦੇ ਨਾਲ ਜਿਹੜੀ ਵੀ ਸਰਕਾਰ ਆਉਂਦੀ ਹੈ, ਉਹ ਧਰੋਹ ਹੀ ਕਮਾਉਂਦੀ ਆਈ ਹੈ। ਇਸ ਵਾਰ ਵੀ ਮੋਦੀ ਸਰਕਾਰ ਨੇ ਧਰੋਹ ਹੀ ਕਮਾਇਆ ਹੈ। ਕਿਸਾਨਾਂ ਨੇ ਕਿਹਾ ਕਿ ਬਜਟ ਵਿਚ ਮਜ਼ਦੂਰਾਂ ਲਈ 3 ਹਜ਼ਾਰ 60 ਕਰੋੜ ਰੱਖਿਆ ਜਾਂਦਾ ਸੀ, ਜਿਸ ਨੂੰ ਹੁਣ ਮੋਦੀ ਸਰਕਾਰ ਨੇ ਇਸ ਵਾਰ ਘਟਾ ਕੇ ਪੇਸ਼ ਕੀਤਾ ਹੈ। ਪੰਜਾਬ ਦੇ ਲੋਕ ਹੁਣ ਕਦੇ ਵੀ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ।
ਇਹ ਵੀ ਪੜ੍ਹੋ : ਪੁੱਤ ਬਣਿਆ ਕਪੁੱਤ, ਲੋਕਾਂ ਦੇ ਘਰਾਂ 'ਚ ਕੰਮ ਕਰਕੇ ਪੁੱਤ ਨੂੰ ਪਾਲਣ ਵਾਲੀ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਸਰਕਾਰ ਪੂਰੀ ਕਰਨ ਜਾ ਰਹੀ ਇਕ ਹੋਰ ਗਾਰੰਟੀ, CM ਮਾਨ ਨੇ ਕਰ ਦਿੱਤਾ ਐਲਾਨ
NEXT STORY