ਫਗਵਾੜਾ (ਹਰਜੋਤ) : ਝੋਨੇ ਦੇ ਸੀਜਨ ਦਰਮਿਆਨ ਬਿਜਲੀ ਦੀ ਸਪਾਲਈ ਨਾ ਮਿਲਣ ਦੇ ਰੋਸ ’ਚ ਅੱਜ ਕਿਸਾਨਾਂ ਨੇ ਫਗਵਾੜਾ ਦੇ ਸ਼ੂਗਰ ਮਿਲ ਚੌਕ ਵਿਖੇ ਧਰਨਾ ਲਗਾ ਕੇ ਹਾਈਵੇ ਜਾਮ ਕਰ ਦਿੱਤਾ। ਕਿਸਾਨ ਆਗੂ ਪਾਲਾ ਮੌਲੀ, ਇੰਦਰਜੀਤ ਕਲਿਆਣ ਦੀ ਅਗਵਾਈ ਵਿਚ ਵੱਡੀ ਗਿਣਤੀ ਕਿਸਾਨ ਮੌਕੇ ’ਤੇ ਪਹੁੰਚੇ ਅਤੇ ਹਾਈਵੇ ਜਾਮ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ, ਸੋਨੀਆਂ ਤੇ ਰਾਹੁਲ ਗਾਂਧੀ ਨੂੰ ਕੱਲ੍ਹ ਮਿਲਣਗੇ ਨਵਜੋਤ ਸਿੱਧੂ
ਇਸ ਦੌਰਾਨ ਪ੍ਰਸ਼ਾਸਨ ਵਲੋਂ ਐੱਸ. ਪੀ. ਸਰਬੀਤ ਸਿੰਘ, ਡੀ. ਐੱਸ. ਪੀ. ਪਰਮਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਮੌਕੇ ’ਤੇ ਪਹੁੰਚ ਗਏ। ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਫਿਲਹਾਲ ਕਿਸਾਨ ਆਪਣਆਂ ਮੰਗਾਂ ’ਤੇ ਅੜੇ ਹੋਏ ਹਨ। ਕਿਸਾਨਾਂ ਦਾ ਆਖਣਾ ਹੈ ਕਿ ਝੋਨੇ ਦਾ ਸੀਜਨ ਅਤੇ ਬਿਜਲੀ ਦੇ ਕੱਟਾਂ ਕਾਰਣ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲਿਹਾਜ਼ਾ ਬਿਜਲੀ ਦੀ ਸਪਾਲਈ ਨਿਰੰਤਰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ
ਉਧਰ ਕਿਸਾਨਾਂ ਵਲੋਂ ਹਾਈਵੇ ’ਤੇ ਪ੍ਰਧਰਸ਼ਨ ਕਰਨ ਤੋਂ ਬਾਅਦ ਲੰਬਾ ਜਾਮ ਲੱਗ ਗਿਆ ਅਤੇ ਲੋਕ ਗਰਮੀ ਨਾਲ ਤਰਾਹ-ਤਰਾਹ ਕਰਦੇ ਰਹੇ। ਇਸ ਦੌਰਾਨ ਜਾਮ ’ਚ ਫਸੇ ਲੋਕਾਂ ਦਾ ਕਹਿਣਾ ਸੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ’ਚ ਭਾਜਪਾ, 117 ਵਿਧਾਨਸਭਾ ਇੰਚਾਰਜ ਐਲਾਨੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਜਾਇਆ ਗੁਰਮਤਿ ਸਮਾਗਮ
NEXT STORY