ਮਾਛੀਵਾੜਾ ਸਾਹਿਬ (ਟੱਕਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀਬਾੜੀ ਆਰਡੀਨੈਂਸ ਖਿਲਾਫ਼ ਅੱਜ ਅੰਦੋਲਨ ਸ਼ੁਰੂ ਕਰਦਿਆਂ ਚੰਡੀਗੜ੍ਹ ਵਿਖੇ ਕਿਸਾਨਾਂ ਤੇ ਵਰਕਰਾਂ ਨੂੰ ਪੁੱਜਣ ਦਾ ਸੱਦਾ ਦਿੱਤਾ ਗਿਆ, ਜਿਸ ਤਹਿਤ ਅੱਜ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ ਦੀ ਅਗਵਾਈ ਹੇਠ ਵੱਡਾ ਜੱਥਾ ਰਵਾਨਾ ਹੋਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੈਦਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਲਈ ਕੇਂਦਰ ਸਰਕਾਰ ਨਾਲ ਹੁਣ ਆਰ-ਪਾਰ ਦੀ ਲੜਾਈ ਲੜੇਗੀ ਅਤੇ ਜਦੋਂ ਤੱਕ ਇਹ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਵੱਖ-ਵੱਖ ਅੰਦੋਲਨ ਤੇ ਸੰਘਰਸ਼ ਕਰ ਸਰਕਾਰਾਂ ਦਾ ਜਿਊਣਾ ਹਰਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ, ਜੋ ਹਮੇਸ਼ਾ ਕਿਸਾਨਾਂ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ ਅਤੇ ਹੁਣ ਵੀ ਪਾਰਟੀ ਦੇ ਕਿਸਾਨਾਂ ਦੇ ਹਿੱਤਾਂ ਲਈ ਵਜ਼ਾਰਤ ਦਾ ਅਹੁਦਾ ਅਤੇ ਕਈ ਸਾਲ ਪੁਰਾਣਾ ਚੱਲਿਆ ਆ ਰਿਹਾ ਭਾਜਪਾ ਗਠਜੋੜ ਵੀ ਤੋੜ ਦਿੱਤਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਨੂੰ ਹੱਕ ਦਿਵਾਏ ਜਾ ਸਕਣ।
ਇਸ ਮੌਕੇ ਸਰਕਲ ਜੱਥੇ. ਕੁਲਦੀਪ ਸਿੰਘ ਜਾਤੀਵਾਲ, ਹੇਡੋਂ ਸਰਕਲ ਦੇ ਜੱਥੇ. ਹਰਦੀਪ ਸਿੰਘ ਬਹਿਲੋਲਪੁਰ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਸਾਬਕਾ ਸਰਪੰਚ ਦਲਜੀਤ ਸਿੰਘ ਬੁੱਲੇਵਾਲ, ਦਲਵੀਰ ਸਿੰਘ ਖੁਰਾਣਾ, ਜਸਵੀਰ ਸਿੰਘ ਜੱਸੀ, ਮਨਜੀਤ ਸਿੰਘ ਇਰਾਕ, ਨੰਬਰਦਾਰ ਅਰੁਣ ਲੂਥਰਾ, ਪੀ.ਏ ਗੁਰਮੀਤ ਸਿੰਘ ਭੌਰਲਾ ਆਦਿ ਵੀ ਮੌਜੂਦ ਸਨ।
ਅਫ਼ਸੋਸਜਨਕ ਖ਼ਬਰ: ਖੇਤੀਬਾੜੀ ਬਿੱਲ ਪਾਸ ਹੋਣ ਤੋਂ ਬਾਅਦ 60 ਤੋਂ ਵਧੇਰੇ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
NEXT STORY