ਜ਼ੀਰਾ (ਗੁਰਮੇਲ ਸੇਖ਼ਵਾ) : ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨ ਦੇ ਖ਼ਿਲਾਫ਼ ਕਿਸਾਨ ਜੱਥੇਬੰਦੀਆਂ ਵੱਲੋਂ ਵੱਖ-ਵੱਖ ਜਗ੍ਹਾ 'ਤੇ ਧਰਨੇ ਅਤੇ ਜਾਮ ਲਗਾ ਕੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਹੋਰ ਯੂਨੀਅਨਾਂ ਨਾਲ ਮਿਲ ਕੇ ਨੈਸ਼ਨਲ ਹਾਈਵੇਅ-54 ਕੋਟ ਕਰੋੜ ਕਲਾਂ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਜਾਮ ਲਗਾ ਕੇ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਪ੍ਰਦਰਸ਼ਨ 'ਚ ਕਿਸਾਨਾਂ ਦੇ ਨਾਲ-ਨਾਲ ਬੀਬੀਆਂ ਅਤੇ ਮਜ਼ਦੂਰਾਂ ਨੇ ਵੀ ਹਿੱਸਾ ਲੈ ਕੇ ਮੋਦੀ ਸਰਕਾਰ ਨੂੰ ਜੰਮ ਕੇ ਕੋਸਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਤੋਂ ਬਲਦੇਵ ਸਿੰਘ ਜ਼ੀਰਾ ਸੂਬਾ ਸਕੱਤਰ, ਅਵਤਾਰ ਸਿੰਘ ਫੇਰੋਕੇ ਜ਼ਿਲ੍ਹਾ ਪ੍ਰਧਾਨ, ਸੁਖਬੀਰ ਸਿੰਘ ਬੱਲ ਜ਼ਿਲ੍ਹਾ ਸਕੱਤਰ, ਅਵਤਾਰ ਸਿੰਘ ਖਹਿਰਾ, ਗੁਰਸੇਵਕ ਸਿੰਘ, ਹੀਰਾ ਸਿੰਘ ਇੰਨਕਲਾਬੀ ਮੰਚ, ਗੁਰਦੀਪ ਸਿੰਘ ਤਲਵੰਡੀ ਕਿਸਾਨ ਆਗੂ, ਰਾਮ ਸਿੰਘ ਲੌਂਗੋਦੇਵਾ ਜ਼ੀਰਾ, ਗੁਰਪ੍ਰੀਤ ਸਿੰਘ ਮਾਲਾ ਕੱਲਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਬਰਬਾਦ ਕਰਕੇ ਉਕਤ ਤਿੰਨ ਖੇਤੀ ਆਰਡੀਨੈਂਸ ਪਾਸ ਕੀਤੇ ਹਨ, ਜੋ ਕਿ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਉਕਤ ਤਿੰਨਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ, ਕਿਸਾਨ ਆਪਣਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਮੋਦੀ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦਾ ਇਹੀ ਰਵੱਈਆ ਰਿਹਾ ਤਾਂ ਮੋਦੀ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
'ਗੈਂਗਰੇਪ ਕਾਂਡ 'ਚ ਸ਼ਾਮਲ ਦੋਸ਼ੀਆਂ ਦਾ ਯੋਗੀ ਸਰਕਾਰ ਨਾਲ ਗੂੜ੍ਹਾ ਰਿਸ਼ਤਾ'
NEXT STORY