ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਿਹਰ 12 ਵਜੇ ਤੋਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ 35 ਥਾਵਾਂ 'ਤੇ ਭਾਰੀ ਗਿਣਤੀ 'ਚ ਹਾਈਵੇਅ ਜਾਮ ਕੀਤੇ ਜਾਣਗੇ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਟਿਆਲਾ 'ਚ 'ਨਕਲੀ ਨੋਟ' ਛਾਪਣ ਵਾਲਾ ਗਿਰੋਹ ਬੇਨਕਾਬ, ਪੁਲਸ ਦੀ ਚਾਲ ਨੇ ਸਾਹਮਣੇ ਲਿਆਂਦੀ ਸੱਚਾਈ
ਦੇਸ਼ ਭਰ ਦੀਆਂ ਕਰੀਬ 250 ਕਿਸਾਨ ਜੱਥੇਬੰਦੀਆਂ ਮਿਲ ਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਨਗੀਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਸਭ ਵਰਗਾਂ ਦੇ ਪੰਜਾਬ ਵਾਸੀਆਂ ਦੀ ਹਮਾਇਤ ਨਾਲ 35 ਹਾਈਵੇਅ ਜਾਮ ਲਾ-ਮਿਸਾਲ ਹੋਣਗੇ ਅਤੇ 36 ਦਿਨਾਂ ਤੋਂ 65 ਥਾਂਈਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਵੀ ਬਾਕੀ ਥਾਂਵਾਂ ‘ਤੇ ਬਾਦਸਤੂਰ ਜਾਰੀ ਰਹਿਣਗੇ।
ਇਹ ਵੀ ਪੜ੍ਹੋ : ਡਿਜੀਟਲ ਲਾਈਸੈਂਸ ਬਣਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਤੱਕ ਕਰ ਸਕੋਗੇ ਅਪਲਾਈ
ਉਨ੍ਹਾਂ ਪੰਜਾਬ ਦੇ ਸਮੂਹ ਕਿਰਤੀ ਵਰਗਾਂ ਸਮੇਤ ਸਾਰੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਹੱਕੀ ਸੰਘਰਸ਼ 'ਚ ਪਰਿਵਾਰਾਂ ਸਮੇਤ ਕੁੱਦਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਾਮਰਾਜੀ ਕਾਰਪੋਰੇਟਾਂ ਦੀ ਹੱਥ-ਠੋਕਾ ਬਣ ਚੁੱਕੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕਣ ਦਾ ਸਰਾਸਰ ਝੂਠਾ ਬਹਾਨਾ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦੀਵਾਲੀ ਮੌਕੇ 'ਪਟਾਕਿਆਂ' 'ਤੇ ਲੱਗ ਸਕਦੀ ਹੈ ਪਾਬੰਦੀ
ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ. ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ
NEXT STORY