ਪਟਿਆਲਾ (ਪਰਮੀਤ) : ਝੋਨੇ ਦੇ ਸੀਜ਼ਨ ਲਈ 8 ਘੰਟੇ ਬਿਜਲੀ ਸਪਲਾਈ ਨਾ ਕਰਨ ’ਤੇ ਕਿਸਾਨਾਂ ਵੱਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਪਲਾਈ ਸਥਿਤੀ ਦੀ ਸਮੀਖਿਆ ਲਈ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 25 ਜੂਨ ਨੁੰ ਦੁਪਹਿਰ ਬਾਅਦ 2.00 ਵਜੇ ਰੱਖੀ ਗਈ ਹੈ।
ਇਹ ਵੀ ਪੜ੍ਹੋ : PGI ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ, ਗੋਲੀਆਂ ਲੱਗਣ ਨਾਲ ਹੀ ਹੋਈ ਸੀ 'ਜੈਪਾਲ ਭੁੱਲਰ' ਦੀ ਮੌਤ
ਜ਼ਿਕਰਯੋਗ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇਕ 660 ਮੈਗਾਵਾਟ ਯੂਨਿਟ ਮਾਰਚ ਤੋਂ ਬੰਦ ਹੋਣ ਕਾਰਨ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪਾਵਰਕਾਮ ਐਕਸਚੇਂਜ ਤੋਂ ਬਿਜਲੀ ਖ਼ਰੀਦ ਕੇ ਬੁੱਤਾ ਸਾਰ ਰਿਹਾ ਹੈ।
ਇਹ ਵੀ ਪੜ੍ਹੋ : ਹਾਈਕਮਾਨ ਦੇ ਨੁਕਤਿਆਂ ’ਤੇ ਹਰਕਤ ’ਚ ਆਏ 'ਕੈਪਟਨ', ਖੇਤ ਕਾਮਿਆਂ ਲਈ ਕੀਤਾ ਵੱਡਾ ਐਲਾਨ
ਝੋਨੇ ਦਾ ਸੀਜ਼ਨ ਸ਼ੁਰੁ ਹੋਏ ਨੂੰ 15 ਦਿਨ ਹੋ ਚੁੱਕੇ ਹਨ ਪਰ ਹਾਲੇ ਤੱਕ ਇਕ ਦਿਨ ਵੀ 8 ਘੰਟੇ ਸਪਲਾਈ ਨਹੀਂ ਦਿੱਤੀ ਜਾ ਸਕੀ। ਕਿਸਾਨ ਜੱਥੇਬੰਦੀਆਂ ਨੇ ਇਸ ਮਾਮਲੇ ਵਿਚ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਕੁੱਝ ਥਾਵਾਂ ’ਤੇ ਤਾਂ ਪਾਵਰਕਾਮ ਮੁਲਾਜ਼ਮਾਂ ਨੂੰ ਬੰਦੀ ਤੱਕ ਬਣਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਮ ਆਦਮੀ ਪਾਰਟੀ ਦੇ ਆਗੂ ਜਗਦੀਪ ਸੰਧੂ ’ਤੇ ਇਕ ਹੋਰ ਮਾਮਲਾ ਦਰਜ
NEXT STORY