ਲੁਧਿਆਣਾ (ਅਨਿਲ) : ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਿਸਾਨਾਂ ਵੱਲੋਂ ਜਜੀਆ ਟੈਕਸ ਲੈਣ ਦੇ ਵਿਰੋਧ 'ਚ 12 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਧਰਨਾ ਲਾਇਆ ਗਿਆ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕਿਸਾਨ ਯੂਨੀਅਨ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਟੋਲ ਪਲਾਜ਼ਾ 'ਤੇ 3 ਘੰਟੇ ਬਿਨਾਂ ਟੋਲ ਫ਼ੀਸ ਦੇ ਵਾਹਨਾਂ ਨੂੰ ਕੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਖੰਨਾ 'ਚ ਵਾਪਰਿਆ ਦਰਦਨਾਕ ਹਾਦਸਾ, ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ ਮਜ਼ਦੂਰ ਦੀ ਮੌਤ
ਉਨ੍ਹਾਂ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਜਦੋਂ ਕਿ ਅਸੀਂ ਨਵੀਂ ਗੱਡੀ ਖ਼ਰੀਦਦੇ ਹਾਂ ਤਾਂ ਸਭ ਤੋਂ ਪਹਿਲਾਂ ਸਾਡੇ ਕੋਲੋਂ ਰੋਡ ਟੈਕਸ ਲਿਆ ਜਾਂਦਾ ਹੈ। ਫਿਰ ਇਹ ਟੋਲ ਪਲਾਜ਼ਾ 'ਤੇ ਸਾਡੇ ਤੋਂ ਟੋਲ ਕਿਉਂ ਵਸੂਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਰਾਤ ਦੀ ਸ਼ਿਫਟ 'ਚ ਕੰਮ ਕਰਦੀਆਂ ਔਰਤਾਂ ਦੇ ਮਤਲਬ ਦੀ ਖ਼ਬਰ, ਜਾਰੀ ਹੋ ਗਏ ਇਹ ਹੁਕਮ
ਉਨ੍ਹਾਂ ਦੱਸਿਆ ਕਿ ਅੱਜ ਤਾਂ ਸਿਰਫ ਅਸੀਂ 3 ਘੰਟੇ ਲਈ ਟੋਲ ਫਰੀ ਕੀਤਾ ਹੈ, ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਪੱਕੇ ਤੌਰ 'ਤੇ ਟੋਲ ਫਰੀ ਕਰਾਵਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜੰਕ ਫੂਡ ਦਾ ਰੁਝਾਨ ਚਿੰਤਾ ਦਾ ਵਿਸ਼ਾ, ਸਿਰਫ਼ ਪੌਸ਼ਟਿਕ ਭੋਜਨ ਹੀ ਹੁੰਦੈ ਸਿਹਤ ਲਈ ਲਾਹੇਵੰਦ
NEXT STORY