ਪਟਿਆਲਾ/ਸਨੌਰ (ਮਨਦੀਪ ਜੋਸਨ)- ਖਨੌਰੀ ਬਾਰਡਰ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 26ਵੇਂ ਦਿਨ ’ਚ ਪਹੁੰਚ ਗਿਆ ਹੈ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਵੀ ਪਲ ਉਨ੍ਹਾਂ ਦੇ ਟੈਂਟ ਨਾਲ ਬਣਾਏ ‘ਮਿੰਨੀ ਹਸਪਤਾਲ’ ਵਿਚ ਦਾਖਲ ਕੀਤਾ ਜਾ ਸਕਦਾ ਹੈ ਪਰ ਕਿਸਾਨ ਇਸ ਦਾ ਸਖ਼ਤ ਵਿਰੋਧ ਕਰ ਰਹੇ ਹਨ।
ਜਗਜੀਤ ਡੱਲੇਵਾਲ ਨੇ ਦੱਸਿਆ ਕਿ ਉਹ 25 ਦਿਨਾਂ ਤੋਂ ਸ਼ਹਾਦਤ ਦੇਣ ਲਈ ਮਰਨ ਵਰਤ 'ਤੇ ਬੈਠੇ ਹਨ। ਇਸ ਰਸਤੇ ਦੀ ਆਖਰੀ ਮੰਜ਼ਿਲ ਐੱਮ.ਐੱਸ.ਪੀ. ਦਾ ਗਾਰੰਟੀ ਕਾਨੂੰਨ ਜਾਂ ਮੇਰੀ ਮੌਤ ਹੈ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ’ਚ ਦੇਸ਼ ਭਰ ’ਚ ਸੰਕੇਤਿਕ ਭੁੱਖ ਹੜਤਾਲ ਕੀਤੀ ਗਈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦੋਸਤ ਦੀ B'Day ਪਾਰਟੀ 'ਤੇ ਜਾ ਰਹੇ 2 ਮੁੰਡਿਆਂ ਦੀ ਹੋਈ ਦਰਦਨਾਕ ਮੌ/ਤ
ਖਨੌਰੀ ਬਾਰਡਰ ਉੱਪਰ ਵੀ ਹਰਿਆਣਾ ਦੇ 6 ਕਿਸਾਨ ਬਿਜੇਂਦਰ ਮਹਾਰਾ, ਸੁਰੇਂਦਰ ਸਿੰਘ, ਬਲਜੀਤ ਸਿੰਘ, ਬਿਜੇਂਦਰ ਸਿੰਘ, ਰਵਿੰਦਰ ਸਿੰਘ ਅਤੇ ਦਲਬੀਰ ਸਿੰਘ ਦੁਪਹਿਰ 12 ਵਜੇ ਤੋਂ ਭਲਕੇ ਦੁਪਹਿਰ 12 ਵਜੇ ਤੱਕ 24 ਘੰਟੇ ਦੀ ਭੁੱਖ ਹੜਤਾਲ ’ਤੇ ਬੈਠੇ ਹਨ। ਨਾਜ਼ੁਕ ਹਾਲਤ ’ਚ ਹੋਣ ਦੇ ਬਾਵਜੂਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀਡੀਓ ਕਾਨਫਰੰਸ ਰਾਹੀਂ ਮਾਣਯੋਗ ਸੁਪਰੀਮ ਕੋਰਟ ਦੀ ਕਾਰਵਾਈ ਨਾਲ ਜੁੜੇ ਹੋਏ ਸਨ ਪਰ ਉਨ੍ਹਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਸਮਾਂ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਸਾਰੀਆਂ ਮੰਗਾਂ ਅਤੇ ਵਿਚਾਰ ਸੁਪਰੀਮ ਕੋਰਟ ਨੂੰ ਭੇਜ ਦਿੱਤੇ ਹਨ।
30 ਦਸੰਬਰ ਦਾ ਪੰਜਾਬ ਬੰਦ ‘ਅੱਟਲ’
ਉੱਧਰੋਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕੇਂਦਰ ਨੂੰ ਕਿਸਾਨਾਂ ਨਾਲ ਲੁਕਾ-ਛੁਪੀ ਦਾ ਖੇਡ ਬੰਦ ਕਰਨਾ ਚਾਹੀਦਾ ਹੈ ਅਤੇ ਐੱਮ.ਐੱਸ.ਪੀ. ਸਮੇਤ ਸਮੁੱਚੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅਸੀਂ ਡੱਟਾਂਗੇ ਜਾਂ ਮਰਾਂਗੇ, ਨਹੀਂ ਤਾਂ ਆਪਣੀਆਂ ਮੰਗਾਂ ਮੰਨਵਾ ਕੇ ਜਾਵਾਂਗੇ। ਉਨ੍ਹਾਂ ਆਖਿਆ ਕਿ 30 ਦਸੰਬਰ ਦਾ ਪੰਜਾਬ ਬੰਦ ਦਾ ਸੱਦਾ ਅੱਟਲ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹੀਆਂ ਨੂੰ ਅੱਜ ਪੂਰਾ ਦਿਨ ਆਫ਼ਤ, ਪੁਲਸ ਮੁਲਾਜ਼ਮਾਂ ਨੂੰ ਵੀ ਬਾਮੁਸ਼ੱਕਤ ਨਿਭਾਉਣੀ ਪਵੇਗੀ ਡਿਊਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮਰੀਕਾ ਤੋਂ ਆਏ ਫ਼ੋਨ ਨੇ ਘਰ 'ਚ ਪਵਾ'ਤੇ ਵੈਣ, ਕਿਸੇ ਨੇ ਨਾ ਸੋਚਿਆ ਸੀ ਕਿ ਇੰਝ ਹੋ ਜਾਏਗਾ
NEXT STORY