ਟਾਂਡਾ ਉੜਮੁੜ (ਵਰਿੰਦਰ ਪੰਡਿਤ) — 30 ਜੁਲਾਈ ਨੂੰ ਸ਼੍ਰੀ ਹਰਗੋਬਿੰਦਪੁਰ ਵਿਖੇ ਗੰਨਾ ਕਿਸਾਨਾਂ ਵੱਲੋਂ ਗੰਨੇ ਦੇ ਪੈਸਿਆਂ ਦਾ ਭੁਗਤਾਨ ਨਾਂ ਹੋਣ ਦੇ ਵਿਰੋਧ 'ਚ ਦਿੱਤੇ ਜਾ ਰਹੇ ਧਰਨੇ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਹਿੱਤ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੀ ਹੁਸ਼ਿਆਰਪੁਰ ਇਕਾਈ ਵੱਲੋਂ ਰੜ੍ਹਾ ਮੰਡ ਵਿਖੇ ਕਿਸਾਨਾਂ ਦੀ ਇਕ ਮੀਟਿੰਗ ਕੀਤੀ ਗਈ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ 'ਤੇ ਸੂਬਾਈ ਆਗੂ ਸਵਿੰਦਰ ਸਿੰਘ ਠੱਠੀਖਾਰਾ ਅਤੇ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਠੱਠੀਖਾਰਾ ਨੇ ਕਿਹਾ ਕਿ ਇਲਾਕੇ ਦੀਆ ਸਾਰੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਬਕਾਇਆਂ ਖੜ੍ਹਾ ਹੈ, ਜਿਸ ਕਰਕੇ ਕਿਸਾਨ ਘਰ ਦੇ ਖਰਚ ਨਾਂ ਚਲਦੇ ਦੇਖ ਖੁਦਕੁਸ਼ੀਆਂ ਕਰਨ ਨੂੰ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਗੰਨੇ ਦਾ ਬਕਾਇਆ ਲੈਣ ਲਈ ਗੰਨਾ ਕਿਸਾਨਾਂ ਵੱਲੋਂ 30 ਜੁਲਾਈ ਨੂੰ ਸ਼੍ਰੀ ਹਰਗੋਬਿੰਦਪੁਰ ਵਿਖੇ ਇਕ ਵੱਡਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜਿਸ 'ਚ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇਸ ਤੋਂ ਵੀ ਵੱਡੇ ਸ਼ੰਘਰਸ਼ ਕਰਨ ਲਈ ਮਜਬੂਰ ਹੁੰਦੇ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਖੰਡ ਮਿੱਲ ਮਾਲਕਾਂ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਧਰਨੇ ਨੂੰ ਸਫਲ ਬਣਾਉਣ ਲਈ ਪਿੰਡਾਂ-ਪਿੰਡਾਂ 'ਚ ਕਮੇਟੀਆਂ ਬਣਾ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਗਿਣਤੀ 'ਚ ਧਰਨੇ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਗੋਪੀ ਖਾਨਪੁਰ, ਸੋਨੂੰ ਬਾਜਵਾ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਖਜਿੰਦਰ ਸਿੰਘ ਸੋਨੀ, ਨਿਸ਼ਾਨ ਮੰਡ, ਸੁਖਦੇਵ ਸਿੰਘ ਬਾਜਵਾ, ਸੁਖਦੇਵ ਸਿੰਘ, ਸਤਨਾਮ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ।
ਮਜ਼ਦੂਰੀ ਨਾ ਮਿਲਣ ਕਾਰਨ ਨਾਰਾਜ਼ ਮਨਰੇਗਾ ਮਜ਼ਦੂਰ ਉਤਰੇ ਸੜਕਾਂ 'ਤੇ (ਵੀਡੀਓ)
NEXT STORY