ਨਾਭਾ (ਰਾਹੁਲ) : ਪੰਜਾਬ 'ਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਨਾਭਾ ਵਿਖੇ ਜਦੋਂ ਭਾਜਪਾ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤਹਿਸੀਲ ਕੰਪਲੈਕਸ ਪੁੱਜੇ ਤਾਂ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਯੂਨੀਅਨ ਉਗਰਾਹਾਂ ਦੇ ਸੈਂਕੜੇ ਆਗੂਆਂ ਵੱਲੋਂ ਐਸ. ਡੀ. ਐਮ. ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ ਗਿਆ ਅਤੇ ਭਾਜਪਾ ਆਗੂਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬਾਨ ਅੰਦਰ ਮੱਥਾ ਟੇਕ ਰਹੀ ਸੰਗਤ ਨੂੰ ਬਾਹਰੋਂ ਲਾ ਦਿੱਤੇ ਤਾਲੇ, ਤਣਾਅਪੂਰਨ ਬਣਿਆ ਮਾਹੌਲ
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਤਹਿਸੀਲ ਕੰਪਲੈਕਸ ਦੇ ਆਲੇ-ਦੁਆਲੇ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਨ। ਪੁਲਸ ਵੱਲੋਂ ਭਾਰੀ ਫੋਰਸ ਦੀ ਤਾਇਨਾਤੀ ਤਹਿਤ ਭਾਜਪਾ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਨਾਭਾ ਦੇ ਆਬਰਜ਼ਰਵਰ ਅਤੇ ਭਾਜਪਾ ਆਗੂ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਅਸੀਂ ਨਗਰ ਕੌਂਸਲ ਦੀਆਂ ਚੋਣਾਂ ਹਰ ਹਾਲ 'ਚ ਲੜਾਂਗੇ ਕਿਉਂਕਿ ਲੋਕਤੰਤਰ 'ਚ ਹਰ ਕਿਸੇ ਨੂੰ ਸਰਕਾਰ ਖ਼ਿਲਾਫ਼ ਵਿਰੋਧ ਕਰਨ ਦਾ ਹੱਕ ਹੈ ਅਤੇ ਉਨ੍ਹਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ 'ਅਧਿਆਪਕ ਭਰਤੀ' ਸਬੰਧੀ ਵਾਇਰਲ ਮੈਸਜ ਦਾ ਅਸਲ ਸੱਚ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਉਹ ਹਰ ਹਾਲ 'ਚ ਚੋਣਾਂ ਲੜਨਗੇ, ਫਿਰ ਭਾਵੇਂ ਉਨ੍ਹਾਂ ਨੂੰ ਇਸ ਲਈ ਗੋਲੀਆਂ ਹੀ ਕਿਉਂ ਨਾ ਖਾਣੀਆਂ ਪੈਣ। ਇਸ ਮੌਕੇ ਨਾਭਾ ਦੇ ਡੀ. ਐਸ. ਪੀ. ਰਾਜੇਸ਼ ਛਿੱਬੜ ਨੇ ਕਿਹਾ ਕਿ ਭਾਜਪਾ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਹੇ ਹਨ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਭਾਜਪਾ ਆਗੂਆਂ ਨੂੰ ਖ਼ੁਦ ਸੁਰੱਖਿਆ ਦੇ ਕੇ ਇੱਥੇ ਲਿਆਏ ਹਨ ਅਤੇ ਜੇਕਰ ਕੋਈ ਕਾਨੂੰਨ ਆਪਣੇ ਹੱਥ 'ਚ ਲਵੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲ੍ਹਾਂ 'ਚ, ਬਾਕੀ 5 ਦੀ ਭਾਲ ਜਾਰੀ : ਕੈਪਟਨ
ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਆਨ ਹਰਮੇਲ ਸਿੰਘ ਧੁੱਗਾ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਕਿਸਾਨਾਂ ਨਾਲ ਮਤਰੇਆ ਵਰਤਾਓ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ਪੰਜਾਬ 'ਚ ਨਗਰ ਕੌਂਸਲ ਚੋਣਾਂ ਲੜ ਰਹੀ ਹੈ, ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਨੋਟ : ਕਿਸਾਨਾਂ ਵੱਲੋਂ ਚੋਣਾਂ ਲੜ ਰਹੇ ਭਾਜਪਾ ਆਗੂਆਂ ਦਾ ਵਿਰੋਧ ਕੀਤੇ ਜਾਣ ਸਬੰਧੀ ਦਿਓ ਆਪਣੀ ਰਾਏ
ਜਲਾਲਾਬਾਦ ਦੀ ਝੜਪ ਤੋਂ ਬਾਅਦ ਸ਼ੇਰ ਘੁਬਾਇਆ ਦਾ ਸੁਖਬੀਰ ਬਾਦਲ 'ਤੇ ਵੱਡਾ ਬਿਆਨ
NEXT STORY