ਸ੍ਰੀ ਅਨੰਦਪੁਰ ਸਾਹਿਬ (ਜ.ਬ.)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਵੱਲੋਂ ਸ਼ਨੀਵਾਰ ਹਲਕੇ ਦੇ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਜ਼ਿਲ੍ਹਾ ਰੂਪਨਗਰ ਦੇ ਐੱਸ. ਪੀ. ਅਜਿੰਦਰ ਸਿੰਘ ਦੀ ਅਗਵਾਈ ਹੇਠ ਪਹੁੰਚੀ ਭਾਰੀ ਪੁਲਸ ਫੋਰਸ ਨੇ ਮਦਨ ਮੋਹਨ ਮਿੱਤਲ ਅਤੇ ਉਨ੍ਹਾਂ ਦੇ ਲੜਕੇ ਐਡਵੋਕੇਟ ਅਰਵਿੰਦ ਮਿੱਤਲ ਸਣੇ ਭਾਜਪਾ ਵਰਕਰਾਂ ਨੂੰ ਸਖ਼ਤ ਸੁਰੱਖਿਆ ਘੇਰੇ ’ਚ ਉਥੋਂ ਬਾਹਰ ਕੱਢਿਆ। ਇਸ ਹਫੜਾ-ਦਫੜੀ ਦੌਰਾਨ ਮਿੱਤਲ ਦੇ ਕਾਫ਼ਿਲੇ ਵਾਲੀ ਗੱਡੀ ਹੇਠ ਇਕ ਕਿਸਾਨ ਦਾ ਪੈਰ ਵੀ ਆ ਗਿਆ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੇ ਬਾਦਲਾਂ 'ਤੇ ਰਗੜ੍ਹੇ, UAPA ਤਹਿਤ ਫਸੇ ਨੌਜਵਾਨਾਂ ਦੇ ਮੁੱਦੇ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ
ਕਿਸਾਨਾਂ ਨੇ ਮਿੱਤਲ ਦੇ ਪ੍ਰੋਗਰਾਮ ਨੂੰ ਰੋਕਣ ਲਈ ਪੂਰੀ ਨਾਕਾਬੰਦੀ ਕੀਤੀ ਸੀ ਅਤੇ ਦੁਪਹਿਰ ਤੋਂ ਹੀ ਦੋਵੇਂ ਧਿਰਾਂ ਦਰਮਿਆਨ ਲੁਕਣ ਮੀਟੀ ਦਾ ਖੇਲ ਚੱਲ ਰਿਹਾ ਸੀ। ਸ਼ਾਮ ਹੁੰਦੇ ਤੱਕ ਜਦੋਂ ਮਿੱਤਲ ਸਰਹੱਦੀ ਪਿੰਡ ਰਾਮਪੁਰ ਜੱਜਰ ਵਿਖੇ ਆਪਣੇ ਭਾਜਪਾ ਸਮਰਥਕ ਦੇ ਘਰ ਪਹੁੰਚੇ ਤਾਂ ਕਿਸਾਨਾਂ ਨੇ ਘਰ ਦੇ ਬਾਹਰ ਬੈਠ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਬੇਕਾਬੂ ਹੁੰਦੇ ਵੇਖ ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਘੇਰਾ ਪਾ ਕੇ ਮਿੱਤਲ ਅਤੇ ਉਨ੍ਹਾਂ ਦੇ ਲੜਕੇ ਅਰਵਿੰਦ ਮਿੱਤਲ ਨੂੰ ਗੱਡੀਆਂ ’ਚ ਬਿਠਾ ਕੇ ਉੱਥੋਂ ਕੱਢਣਾ ਚਾਹਿਆ ਤਾਂ ਕਿਸਾਨ ਗੱਡੀਆਂ ਅੱਗੇ ਲੰਮੇ ਪੈ ਗਏ। ਪੰਜਾਬ ਪੁਲਸ ਨੂੰ ਸਖਤੀ ਕਰਨੀ ਪਈ ਅਤੇ ਹਲਕੇ ਬਲ ਦੀ ਵਰਤੋਂ ਵੀ ਕੀਤੀ ਗਈ।
ਇਹ ਵੀ ਪੜ੍ਹੋ: ਖ਼ੁਲਾਸਾ: ਜਲੰਧਰ ਦੇ ਸੁਖਮੀਤ ਡਿਪਟੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਬੰਬੀਹਾ ਗੁਰੱਪ ਦੀ ਆਈ. ਡੀ. ਨਿਕਲੀ ਫੇਕ
ਇਸ ਬਾਰੇ ਵਿਚ ਜਦੋਂ ਮਦਨ ਮੋਹਨ ਮਿੱਤਲ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਹਨ ਬਲਕਿ ਕਾਂਗਰਸ ਅਤੇ ਆਪ ਵੱਲੋਂ ਭੇਜੇ ਕਾਰਕੁੰਨਾਂ ਸਣੇ ਗ਼ੈਰ-ਕਾਨੂੰਨੀ ਖਣਨ ’ਚ ਸ਼ਾਮਲ ਮਾਫ਼ੀਆ ਦੇ ਲੋਕ ਹਨ। ਉਨ੍ਹਾਂ ਕਿਹਾ ਕਿ ਇਹ 2 ਨੰਬਰ ਦੇ ਬੰਦੇ ਕਾਂਗਰਸੀਆਂ ਵੱਲੋਂ ਪੈਸੇ ਦੇ ਕੇ ਭੇਜੇ ਗਏ ਹਨ। ਜ਼ਿਲ੍ਹਾ ਪੁਲਸ ਦੇ ਐੱਸ. ਪੀ. ਅਜਿੰਦਰ ਸਿੰਘ ਨੇ ਦੱਸਿਆ ਅਮਨ ਅਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਨੂਰਪੁਰ ਬੇਦੀ, ਸ੍ਰੀ ਕੀਰਤਪੁਰ ਸਾਹਿਬ ਅਤੇ ਰੂਪਨਗਰ ਤੋਂ ਪੁਲਸ ਫੋਰਸ ਮੰਗਵਾਈ ਗਈ ਸੀ। ਜਦੋਂ ਕਿਸਾਨ ਗੱਡੀਆਂ ਦੇ ਅੱਗੇ ਆ ਕੇ ਬੈਠ ਗਏ ਤਾਂ ਉਨ੍ਹਾਂ ਨੂੰ ਹਟਾ ਕੇ ਪੁਲਸ ਵੱਲੋਂ ਪਾਸੇ ਜ਼ਰੂਰ ਕੀਤਾ ਗਿਆ ਹੈ ਪਰ ਕਿਸੇ ਤਰ੍ਹਾਂ ਦੇ ਬਲ ਦੇ ਵਰਤੋਂ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: ਫਤਿਹਗੜ੍ਹ ਚੂੜੀਆਂ 'ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕੈਪਟਨ ਵੱਲੋਂ ਘੱਗਰ ਦਰਿਆ 'ਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਹਵਾਈ ਸਰਵੇਖਣ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
NEXT STORY