ਸੁਲਤਾਨਪੁਰ ਲੋਧੀ (ਸੋਢੀ)— ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸ ਦੇ ਵਿਰੁੱਧ ਹਲਕਾ ਸੁਲਤਾਨਪੁਰ ਲੋਧੀ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਸੋਮਵਾਰ ਨੂੰ ਕਾਲੇ ਚੋਲੇ ਪਾ ਕੇ ਵਿਸ਼ਾਲ ਟਰੈਕਟਰ ਰੋਸ ਰੈਲੀ ਕੱਢੀ ਗਈ। ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ’ਚ ਇਹ ਰੋਸ ਰੈਲੀ ਪਿੰਡ ਖੀਰਾਂਵਾਲੀ ਦੇ ਸਟੇਡੀਅਮ ਤੋਂ ਸ਼ੁਰੂ ਹੋਈ ਅਤੇ ਫੱਤੂਢੀਘਾ, ਉੱਚਾ, ਮੁੰਡੀ ਮੋੜ, ਬੂੜੇਵਾਲ, ਮੰਗੂਪੁਰ, ਤਲਵੰਡੀ ਚੌਧਰੀਆਂ, ਸ਼ਾਲਾਪੁਰ ਬੇਟ, ਮੇਵਾ ਸਿੰਘ ਵਾਲਾ ਆਦਿ ਪਿੰਡਾਂ ਤੋਂ ਹੁੰਦੇ ਹੋਏ ਪੂਡਾ. ਕਾਲੋਨੀ ਸੁਲਤਾਨਪੁਰ ਲੋਧੀ ਪੁੱਜ ਕੇ ਸਮਾਪਤ ਹੋਈ।
ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ
ਇਸ ਰੋਸ ਰੈਲੀ ’ਚ ਇਲਾਕੇ ਦੇ ਵੱਡੀ ਗਿਣਤੀ ’ਚ ਕਾਂਗਰਸ ਵਰਕਰ ਅਤੇ ਕਿਸਾਨ ਟਰੈਕਟਰਾਂ ਸਮੇਤ ਸ਼ਾਮਲ ਹੋਏ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਸਮੇਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਅਕਾਲੀ-ਭਾਜਪਾ ਭਾਈਵਾਲ ਮੋਦੀ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਖਤਮ ਕਰਨ ਲਈ ਜੋ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਹਨ ਇਸ ਦੀ ਕਾਂਗਰਸ ਪਾਰਟੀ ਸਖਤ ਨਿਖੇਧੀ ਕਰਦੀ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸ਼ੰਘਰਸ਼ ਕਰੇਗੀ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ਬੇਕਾਬੂ ਹੋ ਚੁੱਕੈ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ
ਉਨ੍ਹਾਂ ਅਕਾਲੀ ਦਲ ਬਾਦਲ ’ਤੇ ਸਿਆਸੀ ਹਮਲਾ ਕਰਦੇ ਕਿਹਾ ਕਿ ਬਾਦਲ ਪਰਿਵਾਰ ਪਹਿਲਾਂ ਤਿੰਨ ਮਹੀਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਹੀ ਦੱਸ ਕੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਾ ਰਿਹਾ ਅਤੇ ਜਦ ਪੰਜਾਬ ਦੇ ਲੱਖਾਂ ਕਿਸਾਨਾਂ ਅਕਾਲੀ-ਭਾਜਪਾ ਗਠਜੋੜ ਖ਼ਿਲਾਫ਼ ਸਾਰੀਆਂ ਸ਼ੜਕਾਂ ਜਾਮ ਕਰ ਦਿੱਤੀਆਂ ਤਾਂ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਤੋਂ ਅਸਤੀਫ਼ਾ ਦੇਣ ਦਾ ਡਰਾਮਾ ਰਚਿਆ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਸਿਰਫ ਚੀਚੀ ਨੂੰ ਖੂਨ ਲਗਾ ਕੇ ਹੀ ਆਪਣੇ ਆਪ ਨੂੰ ਸ਼ਹੀਦ ਸਾਬਿਤ ਕਰਨ ਲੱਗੇ ਹੋਏ ਹਨ ਜਦਕਿ ਸਾਰਿਆਂ ਨੂੰ ਹੀ ਪਤਾ ਹੈ ਕਿ ਉਹ ਅੰਦਰਖਾਤੇ ਕਿਸਾਨ ਵਿਰੋਧੀ ਪਾਰਟੀ ਭਾਜਪਾ ਨਾਲ ਘਿਉ ਖਿੱਚੜੀ ਹਨ। ਇਸ ਸਮੇਂ ਉਨ੍ਹਾਂ ਨਾਲ ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਭੁੱਲਰ , ਯਾਦਵਿੰਦਰ ਸਿੰਘ ਘੁੰਮਣ ਸਰਪੰਚ ਉੱਚਾ ਬੇਟ, ਸਤਨਾਮ ਸਿੰਘ ਵਿਰਕ ਸਰਪੰਚ, ਬੱਬੂ ਖੈੜਾ, ਜੈਲਦਾਰ ਅਜੀਤਪਾਲ ਸਿੰਘ ਬਾਜਵਾ, ਕੇਵਲ ਸਿੰਘ ਸਾਬਕਾ ਸਰਪੰਚ ਹੈਬਤਪੁਰ , ਜਸਵਿੰਦਰ ਸਿੰਘ ਨੰਡਾ ਸਰਪੰਚ ਹੈਬਤਪੁਰ ਅਤੇ ਹੋਰਨਾਂ ਆਗੂਆਂ ’ਤੇ ਭਾਰੀ ਗਿਣਤੀ ਚ ਕਿਸਾਨਾਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
ਖੇਤੀ ਆਰਡੀਨੈਂਸ ਲਾਗੂ ਹੋਣ ਕਾਰਨ ਕੀ ਹੋਣਗੇ ਕਿਸਾਨਾਂ ਦੇ ਹਾਲਾਤ, ਅੰਬਰਦੀਪ ਸਿੰਘ ਨੇ ਦੱਸੀ ਸੱਚਾਈ
NEXT STORY