ਸੁਲਤਾਨਪੁਰ ਲੋਧੀ (ਸੋਢੀ)— ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀਬਾੜੀ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਸ਼ੁੱਕਰਵਾਰ ਸੁਲਤਾਨਪੁਰ ਲੋਧੀ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਕਿਸਾਨ ਸ਼ੰਘਰਸ਼ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚੋਂ ਭਾਰੀ ਗਿਣਤੀ 'ਚੋਂ ਹਜ਼ਾਰਾਂ ਦੀ ਗਿਣਤੀ ਚ ਟਰੈਕਟਰ-ਟਰਾਲੀਆਂ ਆਦਿ 'ਤੇ ਸਵਾਰ ਹੋ ਕੇ ਇਕੱਠੇ ਹੋਏ ਕਿਸਾਨਾਂ ਵੱਲੋਂ ਗੁਰੂ ਨਾਨਕ ਨਗਰ ਸੁਲਤਾਨਪੁਰ ਲੋਧੀ ਸਾਹਮਣੇ ਤਲਵੰਡੀ ਰੋਡ 'ਤੇ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ।
ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

ਇਸ ਸਮੇਂ ਕਿਸਾਨ ਸ਼ੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੁਖਪ੍ਰੀਤ ਸਿੰਘ ਪੱਸਣ , ਹਾਕਮ ਸਿੰਘ , ਦਲਜੀਤ ਸਿੰਘ ਦੂਲੋਵਾਲ, ਨਛੱਤਰ ਸਿੰਘ ਚੰਦੀ, ਪਰਮ ਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਵਿਦਿਆਲਾ ਡੱਲਾ ਦੇ ਸਰਪ੍ਰਸਤ ਢਾਡੀ ਗਿਆਨੀ ਫੌਜਾ ਸਿੰਘ ਸਾਗਰ , ਸਕੱਤਰ ਗਿਆਨੀ ਮਨਜੀਤ ਸਿੰਘ ਖਿੰਡਾ ਡੱਲਾ, ਖੇਤੀਬਾੜੀ ਦਫਤਰ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਖਿੰਡਾ, ਪਰਮਿੰਦਰ ਜੱਜ, ਕੁਲਦੀਪ ਸਿੰਘ ਥਿੰਦ ਸਰਪੰਚ ਦੁਰਗਾਪੁਰ, ਸੁਖਜਿੰਦਰ ਸਿੰਘ ਮੰਡ, ਚੇਅਰਮੈਨ ਰਾਜਿੰਦਰ ਸਿੰਘ ਨਸੀਰੇਵਾਲ ਚੇਅਰਮੈਨ ਪੀ. ਏ. ਡੀ. ਬੀ. ਸੁਲਤਾਨਪੁਰ, ਪ੍ਰੈਸ ਕਲੱਬ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਨੰਬਰਦਾਰ ਸੁਰਿੰਦਰਪਾਲ ਸਿੰਘ ਹੈਬਤਪੁਰ ਆਦਿ ਹੋਰਨਾਂ ਕਿਸਾਨ ਆਗੂਆਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ

ਇਸ ਰੋਸ ਧਰਨੇ 'ਚ ਸਿਆਸੀ ਪਾਰਟੀਆਂ ਤੋਂ ਉੱਪਰ ਉੱਠ ਕੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਜਥੇ ਸ਼ਾਮਲ ਹੋਏ ਅਤੇ ਵੱਖ-ਵੱਖ ਹੋਰ ਗੈਰ ਸਿਆਸੀ ਯੂਨੀਅਨਾਂ ਦੇ ਵਰਕਰ ਵੀ ਕਾਫਲੇ ਲੈ ਕੇ ਪੁੱਜੇ । ਸਰਵਣ ਸਿੰਘ ਬਾਊਪੁਰ ਪ੍ਰਧਾਨ ਨੇ ਸਾਰਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਇਹ ਕਿਸਾਨ ਮਾਰੂ ਆਰਡੀਨੈਂਸ ਰੱਦ ਨਹੀਂ ਕਰਦੀ ਤਦ ਤੱਕ ਚੁੱਪ ਨਹੀ ਬੈਠਾਂਗੇ ਅਤੇ ਕਿਸਾਨ ਅੰਦੋਲਨ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

ਇਹ ਵੀ ਪੜ੍ਹੋ: ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ

'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ
NEXT STORY