ਲੁਧਿਆਣਾ (ਨਰਿੰਦਰ ਮਹਿੰਦਰੂ)— ਲੁਧਿਆਣਾ 'ਚ ਦਿੱਤੇ ਗਏ ਧਰਨੇ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਸਮਰਥਨ ਦੇਣ ਐੱਨ. ਆਰ. ਆਈ. ਪਹੁੰਚੇ। ਇਸ ਦੌਰਾਨ ਵੱਡੀ ਤਦਾਦ 'ਚ ਆਏ ਐੱਨ. ਆਰ. ਆਈ. ਨੌਜਵਾਨਾਂ ਨੇ ਕਿਹਾ ਕਿ ਹੁਣ ਪੰਜਾਬ ਨੂੰ ਉਨ੍ਹਾਂ ਦੀ ਲੋੜ ਹੈ ਅਤੇ ਉਹ ਬਾਹਰ ਜਾਣਾ ਰੱਦ ਕਰਕੇ ਆਪਣੇ ਪੁਰਖਿਆਂ ਦਾ ਸਾਥ ਦੇਣਗੇ ਅਤੇ ਕਈ ਨੌਜਵਾਨ ਅਜਿਹੇ ਵੀ ਸਨ, ਜਿਨ੍ਹਾਂ ਨੇ ਵਿਦੇਸ਼ੀ ਯਾਤਰਾਵਾਂ ਨੂੰ ਹੀ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਪੜ੍ਹੇ ਲਿਖੇ ਨੌਜਵਾਨਾਂ ਦੀ ਲੋੜ ਹੈ।
ਇਹ ਵੀ ਪੜ੍ਹੋ: ਸੰਤ ਸੀਚੇਵਾਲ ਦਾ ਕਿਸਾਨਾਂ ਨੂੰ ਸਮਰਥਨ ਪਰ 'ਪੰਜਾਬ ਬੰਦ' ਨੂੰ ਨਹੀਂ, ਜਾਣੋ ਕਿਉਂ
ਨੌਜਵਾਨਾਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਨੌਜਵਾਨ ਪੀੜ੍ਹੀ ਦੀ ਲੋੜ ਹੈ ਕਿਉਂਕਿ ਲਗਾਤਾਰ ਖੇਤੀ ਘਾਟੇ ਵੱਲ ਜਾ ਰਹੀ ਹੈ ਅਤੇ ਸਰਕਾਰਾਂ ਕਿਸਾਨਾਂ ਦਾ ਸ਼ੋਸ਼ਣ ਕਰ ਰਹੀ ਹੈ, ਜਿਸ ਕਰਕੇ ਹੁਣ ਨੌਜਵਾਨਾਂ ਨੂੰ ਵਿਦੇਸ਼ਾਂ ਦਾ ਰੁੱਖ ਛੱਡ ਕੇ ਕਿਸਾਨੀ 'ਚ ਹੋਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਉਹ ਆਪਣੇ ਪਰਿਵਾਰ ਮਰਦਾਂ ਦਾ ਸਾਥ ਦੇਣ ਲਈ ਧਰਨਿਆਂ ਵਿਚ ਪਹੁੰਚੇ ਹਨ ਕਿਉਂਕਿ ਉਨ੍ਹਾਂ ਦੇ ਬਜ਼ੁਰਗ ਪੜ੍ਹੇ-ਲਿਖੇ ਨਹੀਂ ਸਨ ਜਿਸ ਕਰਕੇ ਖੇਤੀ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਹੁਣ ਉਹ ਆਪਣੇ ਹੱਕਾਂ ਪ੍ਰਤੀ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਸੰਘਰਸ਼ ਕਰਨਾ ਜਾਣਦੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਕਿਸਾਨਾਂ ਦਾ ਚੱਕਾ ਜਾਮ, ਜੇ ਅਮਰਜੈਂਸੀ ਪਵੇ ਤਾਂ ਕਰੋ ਇਨ੍ਹਾਂ 'ਰੂਟਾਂ' ਦੀ ਵਰਤੋਂ
ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਅੱਜ ਉਹ ਇਨ੍ਹਾਂ ਧਰਨਿਆਂ ਲਈ ਸ਼ਾਮਲ ਹੋਏ ਹਨ। ਕਈ ਨੌਜਵਾਨ ਅਜਿਹੇ ਵੀ ਸਨ, ਜਿਨ੍ਹਾਂ ਦੇ ਵੀਜ਼ੇ ਆ ਗਏ ਸਨ ਪਰ ਉਨ੍ਹਾਂ ਨੇ ਵੀ ਵਿਦੇਸ਼ਾਂ 'ਚ ਜਾਣਾ ਰੱਦ ਕਰ ਦਿੱਤਾ। ਨੌਜਵਾਨ ਕਿਸਾਨਾਂ ਨੇ ਕਿਹਾ ਕਿ ਅੱਜ ਕਿਸਾਨੀ ਨੂੰ ਨੌਜਵਾਨ ਪੀੜ੍ਹੀ ਦੀ ਲੋੜ ਹੈ ਅਤੇ ਜੇਕਰ ਅੱਜ ਉਹ ਪੰਜਾਬ ਛੱਡ ਕੇ ਚਲੇ ਗਏ ਤਾਂ ਕਿਸਾਨੀ ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ਦੇ ਪੁਰਖਿਆਂ ਦਾ ਵੱਡਾ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ
ਕਿਸਾਨਾਂ ਨੇ ਜਾਮ ਕੀਤਾ ਲਾਡੋਵਾਲ ਟੋਲ ਪਲਾਜ਼ਾ, ਮੋਦੀ ਸਰਕਾਰ ਨੂੰ ਦਿੱਤੀ ਚਿਤਾਵਨੀ
NEXT STORY