ਜਲੰਧਰ/ਭੋਗਪੁਰ (ਰਾਣਾ ਭੋਗਪੁਰੀਆ)— ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦੌਰਾਨ ਅੱਜ ਭੋਗਪੁਰ ਵਿਖੇ ਕਿਸਾਨਾਂ ਨੇ ਭਾਰੀ ਗਿਣਤੀ 'ਚ ਇਕੱਠੇ ਹੋ ਕੇ ਨੈਸ਼ਨਲ ਹਾਈਵੇਅ 'ਤੇ ਦੋ ਘੰਟੇ ਮੁਕੰਮਲ ਚੱਕਾ ਜਾਮ ਕੀਤਾ। ਆਦਮਪੁਰ ਟੀ-ਪੁਆਇੰਟ 'ਤੇ ਇਕੱਠੇ ਹੋਏ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਮੋਗਾ ਰੈਲੀ 'ਚ ਸਿੱਧੂ ਨਾਲ ਹੋਈ ਤਲਖ਼ੀ 'ਤੇ ਰੰਧਾਵਾ ਦਾ ਵੱਡਾ ਬਿਆਨ
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨੇ ਆਰਡੀਨੈਂਸ ਕਿਸਾਨ ਮਾਰੂ ਹਨ ਅਤੇ ਜਦੋਂ ਤੱਕ ਇਹ ਵਾਪਸ ਨਹੀਂ ਲਏ ਜਾਂਦੇ ਕਿਸਾਨਾਂ ਦਾ ਸੰਘਰਸ਼ ਇਵੇ ਹੀ ਚਲਦਾ ਰਹੇਗਾ। ਕਿਸਾਨ ਆਪਣੇ ਹੱਕਾਂ ਲਈ ਆਪਣੀਆਂ ਜਾਨਾਂ ਵਾਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਭਾਰੀ ਗਿਣਤੀ 'ਚ ਜ਼ਿੰਮੀਦਾਰ ਇਕੱਠੇ ਹੋਏ।
ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
ਇਸ ਮੌਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ਲਿੰਦਰ ਸਿੰਘ, ਵਾਈਸ ਪ੍ਰਧਾਨ ਮੁਕੇਸ਼ ਚੰਦਰ, ਉਂਕਾਰ ਸਿੰਘ ਮੰਨਣ, ਪਰਮਿੰਦਰ ਸਿੰਘ ਮੱਲੀ, ਪਰਮਿੰਦਰ ਸਿੰਘ ਮੱਲੀ ਸਮੇਤ ਵੱਡੀ ਗਿਣਤੀ 'ਚ ਜ਼ਿੰਮੀਦਾਰ ਹਾਜ਼ਰ ਸਨ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਵਿਆਹ ਸਮਾਗਮ ਦੌਰਾਨ ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਵੀਡੀਓ ਵਾਇਰਲ
ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ: ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ
NEXT STORY