ਜਲੰਧਰ (ਮਾਹੀ,ਸੋਨੂੰ)—ਇਥੋਂ ਦੇ ਮਕਸੂਦਾਂ 'ਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ।
ਮਿਲੀ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਵੱਲੋਂ ਮਕਸੂਦਾਂ ਚੌਕ 'ਚ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਕ ਪਾਸੇ ਕਿਸਾਨ ਚੌਕ 'ਚ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਤਾਂ ਦੂਜੇ ਪਾਸੇ ਨਿੱਜੀ ਹੋਟਲ 'ਚ ਭਾਜਪਾ ਵਰਕਰਾਂ ਦੀ ਮੀਟਿੰਗ ਚੱਲ ਰਹੀ ਸੀ।
ਅਜਿਹੀ ਸਥਿਤੀ 'ਚ ਕੋਈ ਅਣਹੋਣੀ ਨਾ ਹੋ ਜਾਵੇ, ਮੌਕੇ 'ਤੇ ਆਲਾ ਅਧਿਕਾਰੀ ਅਤੇ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਅਸੀਂ ਭਾਜਪਾ ਵਾਲਿਆਂ ਨੂੰ ਪੰਜਾਬ 'ਚ ਆਪਣੇ ਖ਼ਿਲਾਫ਼ ਮੀਟਿੰਗਾਂ ਨਹੀਂ ਹੋਣਗੇ ਅਤੇ ਜਦੋਂ ਤੱਕ ਇਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਵਾਉਂਦੇ ਉਦੋਂ ਤੱਕ ਨਾ ਹੀ ਇਨ੍ਹਾਂ ਦੇ ਵੱਡੇ ਨੇਤਾਵਾਂ ਨੂੰ ਪੰਜਾਬ 'ਚ ਵੜਨ ਦੇਣਗੇ।
ਪੁਲਸ ਨੇ ਇਕ ਕਿਲੋ 870 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY