ਜਲੰਧਰ (ਚਾਵਲਾ)— ਅੱਜ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲੇ 'ਚ ਭਾਰਤੀ ਕਿਸਾਨ ਯੂਨੀਅਨ ਅਤੇ ਸਿੱਖ ਤਾਲਮੇਲ ਕਮੇਟੀ ਦੀ ਸਾਂਝੀ ਮੀਟਿੰਗ ਹੋਈ, ਜਿਸ 'ਚ ਸ਼ਹਿਰ ਵਾਸੀਆਂ ਦੇ ਮੌਜੂਦਾ ਹਾਲਾਤਾਂ ਅਤੇ ਆ ਰਹੇ ਤਿਉਹਾਰਾਂ ਨੂੰ ਦੇਖਦੇ ਹੋਏ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। 5 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੀ. ਏ. ਪੀ. ਚੌਂਕ 'ਚ ਸਵੇਰੇ 11.30 ਤੋਂ ਸ਼ਾਮ 4 ਵੱਜੇ ਤੱਕ ਧਰਨਾ ਦਿਤਾ ਜਾਵੇਗਾ ।
ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨਦੀਪ ਸਿੰਘ, ਕਸ਼ਮੀਰ ਸਿੰਘ ਮੁੱਖ ਬੁਲਾਰਾ ,ਹਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਜਨਰਲ ਸਕੱਤਰ ਨੇ ਇਸ ਮੌਕੇ ਕਿਹਾ ਕਿ ਪਿਛਲੇ ਬੰਦ ਦੌਰਾਨ ਸ਼ਹਿਰ ਵਾਸੀਆਂ ਨੇ ਯਾਦਗਾਰੀ ਸਹਿਯੋਗ ਦਿੱਤਾ ਸੀ, ਜਿਸ ਵਿਚ ਸਿੱਖ ਤਾਲਮੇਲ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ ।
ਇਸ ਮੌਕੇ ਬੋਲਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਦੇ ਹਰ ਸੰਘਰਸ਼ ਵਿਚ ਡਟ ਕੇ ਸਾਥ ਦੇਣਗੇ । ਇਸ ਮੌਕੇ ਕਮਲ ਚੌਹਾਨ ਚੇਅਰਮੈਨ ਜਲੰਧਰ ਟੂ ਵੀਲਰ ਡੀਲਰਸ ਐਸੋਸੀਏਸ਼ਨ ,ਜਤਿੰਦਰਪਾਲ ਸਿੰਘ ਮਝੈਲ,ਬਲਦੇਵ ਸਿੰਘ ਗੱਤਕਾ ਮਾਸਟਰ,ਵਿੱਕੀ ਖਾਲਸਾ, ਨਰਿੰਦਰਪਾਲ ਸਿੰਘ ਰਾਜ ਨਗਰ,ਸੰਦੀਪ ਸਿੰਘ, ਪਾਲੀ ਚੱਢਾ, ਬਲਜਿੰਦਰ ਸਿੰਘ ਆਦਿ ਸ਼ਾਮਲ ਸਨ।
ਚਾਚੇ ਨੇ ਖੇਤਾਂ 'ਚ ਮਾਸੂਮ ਭਤੀਜੇ ਨਾਲ ਕੀਤੀ ਬਦਫ਼ੈਲੀ, ਹਾਲਤ ਦੇਖ ਭੜਕੀ ਮਾਂ ਨੇ ਇੰਝ ਕੱਢਿਆ ਗੁੱਸਾ
NEXT STORY