ਜਲੰਧਰ (ਸੋਨੂੰ)— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਪਿਛਲੇ 2 ਮਹੀਨਿਆਂ ਤੋਂ ਡਟੇ ਹੋਏ ਹਨ। ਇਸੇ ਦੇ ਸਬੰਧ ’ਚ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਟਰੈਕਟਰ ਪਰੇਡੀ ਕੱਢੀ ਜਾ ਰਹੀ ਹੈ। ਕਿਸਾਨਾਂ ਦੇ ਸਮਰਥਨ ’ਚ ਜਿੱਥੇ ਵੱਖ-ਵੱਖ ਸੰਸਥਾਵਾਂ ਅੱਗੇ ਆ ਰਹੀਆਂ ਹਨ, ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦਾ ਕਾਫ਼ੀ ਸਮਰਥਨ ਕਰ ਰਹੇ ਹਨ।
ਇਸੇ ਤਹਿਤ ਕਿਸਾਨਾਂ ਦੇ ਹੱਕ ’ਚ ਅੱਜ ਜਲੰਧਰ ਦੇ ਰੈਣਕ ਬਾਜ਼ਾਰ ’ਚ ਜਿੱਥੇ ਦੇ ਹੱਕ ’ਚ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਜਲੰਧਰ ਦੇ ਕਰਤਾਰਪੁਰ ਤੋਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ: ਜਲੰਧਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ
ਕਰਤਾਪੁਰ ਤੋਂ ਸ਼ੁਰੂ ਇਹ ਟਰੈਕਟਰ ਰੈਲੀ ਸੂਰੀਨੱਸੀ, ਵਿਧੀਪੁਰ ਫਾਟਕ, ਮਕਸੂਦਾਂ, ਵਰਕਸ਼ਾਪ ਚੌਕ, ਜੇਲ ਰੋਡ, ਜੋਤੀ ਚੌਂਕ ਵੱਲ ਕੱਢੀ ਜਾ ਰਹੀ ਹੈ। ਇਸ ਟਰੈਕਟਰ ਰੈਲੀ ’ਚ ਨੌਜਵਾਨਾਂ ਨੇ ਸ਼ਿਰਕਤ ਕੀਤੀ ਹੈ, ਉਥੇ ਹੀ ਬੱਚੇ ਵੀ ਸ਼ਾਮਲ ਹੋਏ ਹਨ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੀ 12 ਵਾਰ ਗੱਲਬਾਤ ਹੋ ਚੁੱਕੀ ਹੈ, ਜੋਕਿ ਬੇਸਿੱਟਾ ਰਹੀ ਹੈ। ਜਿਸ ਤੋਂ ਬਾਅਦ ਅੱਜ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ‘ਟਰੈਕਟਰ ਪਰੇਡ’ ਕੱਢੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਮਰੀਕਾ ਰਹਿੰਦੇ ਬੇਗੋਵਾਲ ਵਾਸੀ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 62 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨਾਂ ਵੱਲੋਂ ਅੱਜ ਦਿੱਲੀ ’ਚ ਟਰੈਕਟਰ ਪਰੇਡ ਕੱਢ ਕੇ ਇਤਿਹਾਸ ਰਚਿਆ ਜਾਵੇਗਾ, ਜਿਸ ਨੂੰ ਪੂਰੀ ਦੁਨੀਆ ਵੇਖੇਗੀ। ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਅਜਿਹੀ ਪਰੇਡ ਪਹਿਲਾਂ ਕਦੇ ਨਹੀਂ ਹੋਣੀ ਅਤੇ ਇਸ ਪਰੇਡ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲੱਗੇਗਾ ਕਿ ਕਿਸਾਨਾਂ ’ਚ ਕਿੰਨੀ ਤਾਕਤ ਹੈ।
ਫਿਰੋਜ਼ਪੁਰ : ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਕੱਢੀ 10 ਕਿਲੋਮੀਟਰ ਲੰਬੀ ਟਰੈਕਟਰ ਪਰੇਡ
NEXT STORY