ਰੂਪਨਗਰ (ਵਿਜੇ ਸ਼ਰਮਾ, ਸੱਜਣ ਸੈਣੀ)- ਅੱਜ ਭਾਜਪਾ ਦੇ ਆਗੂਆਂ ਵੱਲੋਂ ਸਥਾਨਕ ਵਾਲਮੀਕਿ ਆਸ਼ਰਮ ਵਿਖੇ ਭਾਜਪਾ ਦੇ ਯੁਵਾ ਅਹੁਦੇਦਾਰਾਂ ਦੀ ਨਿਯੁਕਤੀ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਗਿਆ। ਇਸ ਦੇ ਨਾਲ ਹੀ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਭਾਜਪਾ ਦਾ ਕੌਮੀ ਬੁਲਾਰਾ ਇਕਬਾਲ ਸਿੰਘ ਲਾਲਪੁਰਾ ਅਤੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਮੀਟਿੰਕ ਕਰਨ ਲਈ ਵਾਲਮੀਕਿ ਆਸ਼ਰਮ ਵਿਚ ਪਹੁੰਚੇ ਹੋਏ ਹਨ ਤਾਂ ਕਿਸਾਨ ਆਗੂ ਇਕੱਠੇ ਹੋ ਕੇ ਉਨ੍ਹਾਂ ਦਾ ਵਿਰੋਧ ਕਰਨ ਲਈ ਪਹੁੰਚ ਗਏ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼
ਕਿਸਾਨ ਆਗੂਆਂ ਨੇ ਭਾਜਪਾ ਦੇ ਆਗੂਆਂ ’ਤੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਭਾਜਪਾ ਦੇ ਆਗੂ ਜਾਣਬੁੱਝ ਕੇ ਪੰਜਾਬ ਦਾ ਮਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਵਿਚ ਆਪਸੀ ਭਾਈਚਾਰਾ ਮਜ਼ਬੂਤ ਹੋ ਰਿਹਾ ਹੈ ਪਰ ਭਾਜਪਾ ਆਗੂ ਇਸ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਵਾਲਮੀਕਿ ਆਸ਼ਰਮ ਵਿਚ ਪ੍ਰੋਗਰਾਮ ਕਰਨਾ ਇਕ ਸੋਚੀ ਸਮਝੀ ਰਾਜਨੀਤੀ ਦਾ ਹਿੱਸਾ ਹੈ ਕਿਉਂਕਿ ਇਹ ਚਾਹੁੰਦੇ ਹਨ ਕਿ ਅਜਿਹੇ ਪ੍ਰੋਗਰਾਮ ਕਰਕੇ ਵਿਰੋਧ ਪ੍ਰਦਰਸ਼ਨ ਕਿਸਾਨ ਬਨਾਮ ਦਲਿਤ ਬਣਾਇਆ ਜਾ ਸਕੇ। ਕਿਸਾਨ ਆਗੂਆਂ ਵੱਲੋਂ ਦਲਿਤ ਭਾਈਚਾਰੇ ਅਤੇ ਕਿਰਤੀ ਮਜ਼ਦੂਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਅਤੇ ਇਸ ਗੱਲ ਨੂੰ ਸਮਝਣ ਕਿ ਸਿਆਸੀ ਲੋਕ ਆਪਸੀ ਭਾਈਚਾਰਕ ਸਾਂਝ ਨੂੰ ਤੋਡ਼ਨਾ ਚਾਹੁੰਦੇ ਹਨ। ਇਹ ਕਾਲੇ ਕਾਨੂੰਨ ਕੇਬਲ ਕਿਸਾਨਾਂ ਲਈ ਹੀ ਖਤਰਨਾਕ ਨਹੀਂ ਬਲਕਿ ਹਰੇਕ ਵਰਗ ਦੇ ਲੋਕਾਂ ਲਈ ਹਾਨੀਕਾਰਕ ਹਨ।
ਇਹ ਵੀ ਪੜ੍ਹੋ : ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼
ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਸੈਣੀ, ਸਤਨਾਮ ਸਿੰਘ ਮਾਜਰੀ ਜੱਟਾਂ, ਗੁਰਇਕਬਾਲ ਸਿੰਘ ਬਰਦਾਰ, ਗੁਰਮੇਲ ਸਿੰਘ ਬਾੜਾ, ਜਸਮਨਦੀਪ ਸਿੰਘ ਪਡ਼ੀ, ਲਾਡੀ, ਕੁਲਵਿੰਦਰ ਸਿੰਘ ਝੱਲੀਆਂ, ਦਵਿੰਦਰ ਸਿੰਘ ਸੰਗਤਪੁਰਾ, ਗੁਰਦੇਵ ਸਿੰਘ ਬਾਗੀ, ਗੁਰਵਿੰਦਰ ਸਿੰਘ ਕੰਗ, ਛਿੰਦਾ, ਭੁਪਿੰਦਰ ਸਿੰਘ ਕੋਟਲਾ, ਕੁਲਵਿੰਦਰ ਸਿਘ ਪੰਜੋਲਾ, ਕੈਪ. ਜੀ. ਐੱਸ. ਢਿੱਲੋਂ, ਤਰਲੋਚਨ ਸਿੰਘ ਹੁਸੈਨਪੁਰ, ਮਾ. ਦਲੀਪ ਸਿੰਘ, ਦਲਜੀਤ ਸਿੰਘ ਗਿੱਲ, ਸਰਬਜੀਤ ਸਿੰਘ ਰੋਪੜ, ਹਰਵਿੰਦਰ ਸਿੰਘ ਮਗਰੋੜ, ਨਿਰਵੈਰ ਸਿੰਘ ਆਦਿ ਕਿਸਾਨ ਆਗੂ ਸ਼ਾਮਲ ਸਨ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਬੇਰੁਜ਼ਗਾਰ ਅਧਿਆਪਕਾਂ ਨੂੰ ਭੇਜਿਆ ਗਿਆ ਜੇਲ੍ਹ
NEXT STORY