ਜਾਡਲਾ (ਜਸਵਿੰਦਰ ਔਜਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦਰਅਸਲ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰ ਕੇਵਲ ਸਿੰਘ ਦੀ ਕਿਸਾਨੀ ਸੰਘਰਸ਼ ਦੌਰਾਨ ਲੜਦੇ ਹੋਏ ਮੌਤ ਹੋ ਗਈ। ਕੇਵਲ ਸਿੰਘ ਪਿਛਲੇ ਦਿਨੀਂ ਦਿੱਲੀ ਅੰਦੋਲਨ ’ਚੋਂ ਆਪਣੇ ਪਿੰਡ ਦੌਲਤਪੁਰ ਪਰਤੇ ਸਨ ਅਤੇ ਦੋ ਦਿਨ ਬੀਮਾਰ ਰਹਿਣ ਪਿੱਛੋਂ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਾਣਕਾਰੀ ਦਿੰਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਸ. ਕੇਵਲ ਸਿੰਘ 76 ਵਰਿਆਂ ਦੇ ਸਨ, ਜਿਨ੍ਹਾਂ ਨੇ ਵਿਆਹ ਨਹੀਂ ਸੀ ਕਰਵਾਇਆ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਐੱਨ. ਕੇ. ਸ਼ਰਮਾ ਨੂੰ ਡੇਰਾਬੱਸੀ ਤੋਂ ਚੋਣ ਮੈਦਾਨ ’ਚ ਉਤਾਰਿਆ
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਉਨ੍ਹਾਂ ਦੇ ਭਤੀਜੇ ਮਹਿੰਦਰ ਸਿੰਘ ਅਤੇ ਬਲਵੀਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ, ਬਲਵੀਰ ਸਿੰਘ ਜਾਡਲਾ, ਰਾਮ ਸਿੰਘ ਨੂਰਪੁਰੀ, ਬਲਵੀਰ ਸਿੰਘ ਕੌਲਗੜ੍ਹ, ਦਿਲਬਾਗ ਸਿੰਘ, ਮਨਜੀਤ ਭੀਣ, ਨਿਰਮਲ ਸਿੰਘ, ਪ੍ਰੇਮ ਸਿੰਘ, ਦਲਜੀਤ ਗੁਣਾਚੌਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੈਪਟਨ ਅਮਰਿੰਦਰ ਸਿੰਘ ਦੀ ਪਿਊਸ਼ ਗੋਇਲ ਨੂੰ ਚਿੱਠੀ, ਕੀਤੀ ਇਹ ਮੰਗ
NEXT STORY