ਜਲੰਧਰ (ਸੋਨੂੰ, ਵੈੱਬ ਡੈਸਕ)— ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ 35 ਥਾਵਾਂ 'ਤੇ ਭਾਰੀ ਗਿਣਤੀ 'ਚ ਹਾਈਵੇਅ ਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੁੱਖਦਾਇਕ ਖ਼ਬਰ: ਸੁਲਤਾਨਪੁਰ ਲੋਧੀ 'ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜਲੰਧਰ ਦੇ ਪੀ. ਏ. ਪੀ. ਚੌਂਕ 'ਚ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਵੱਲੋਂ ਨਕੋਦਰ-ਜਲੰਧਰ ਮਾਰਗ 'ਤੇ ਸਥਿਤ ਪਿੰਡ ਕੰਗ ਸਾਹਿਬ ਵਿਖੇ ਕੀਤਾ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਕਾਮੇ ਧਰਨੇ 'ਚ ਡਟੇ ਹੋਏ ਹਨ।
ਇਹ ਵੀ ਪੜ੍ਹੋ: ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ

ਇਥੇ ਦੱਸ ਦੇਈਏ ਕਿ ਬੀਤੇ ਦਿਨ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲੇ 'ਚ ਭਾਰਤੀ ਕਿਸਾਨ ਯੂਨੀਅਨ ਅਤੇ ਸਿੱਖ ਤਾਲਮੇਲ ਕਮੇਟੀ ਦੀ ਸਾਂਝੀ ਮੀਟਿੰਗ ਹੋਈ ਸੀ, ਜਿਸ 'ਚ ਸ਼ਹਿਰ ਵਾਸੀਆਂ ਦੇ ਮੌਜੂਦਾ ਹਾਲਾਤਾਂ ਅਤੇ ਆ ਰਹੇ ਤਿਉਹਾਰਾਂ ਨੂੰ ਵੇਖਦੇ ਹੋਏ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
ਇਹ ਵੀ ਪੜ੍ਹੋ: ਟਾਂਡਾ: ਦੁਕਾਨ 'ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨਦੀਪ ਸਿੰਘ, ਕਸ਼ਮੀਰ ਸਿੰਘ ਮੁੱਖ ਬੁਲਾਰਾ, ਹਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਜਨਰਲ ਸਕੱਤਰ ਨੇ ਇਸ ਮੌਕੇ ਕਿਹਾ ਕਿ ਪਿਛਲੇ ਬੰਦ ਦੌਰਾਨ ਸ਼ਹਿਰ ਵਾਸੀਆਂ ਨੇ ਯਾਦਗਾਰੀ ਸਹਿਯੋਗ ਦਿੱਤਾ ਸੀ, ਜਿਸ 'ਚ ਸਿੱਖ ਤਾਲਮੇਲ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਕਮਲ ਚੌਹਾਨ ਚੇਅਰਮੈਨ ਜਲੰਧਰ ਟੂ ਵੀਲਰ ਡੀਲਰਸ ਐਸੋਸੀਏਸ਼ਨ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗੱਤਕਾ ਮਾਸਟਰ, ਵਿੱਕੀ ਖਾਲਸਾ, ਨਰਿੰਦਰਪਾਲ ਸਿੰਘ ਰਾਜ ਨਗਰ, ਸੰਦੀਪ ਸਿੰਘ, ਪਾਲੀ ਚੱਢਾ, ਬਲਜਿੰਦਰ ਸਿੰਘ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ: ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹਰ ਵਰਗ ਦੁਖੀ: ਬੀਬੀ ਜਗੀਰ ਕੌਰ
ਕੇਂਦਰ ਵਲੋਂ ਲਿਆਂਦੇ ਖੇਤੀਬਾੜੀ ਬਿੱਲ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਖੁੱਲ੍ਹੇ ਵਾਰੰਟ: ਕਿਸਾਨ ਆਗੂ
NEXT STORY