ਰੂਪਨਗਰ (ਸੱਜਣ ਸੈਣੀ)— ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਬਿੱਲ 'ਤੇ ਲਗਾਤਾਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸੇ ਨੂੰ ਲੈ ਕੇ ਰੂਪਨਗਰ ਵਿੱਚ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਆੜ੍ਹਤੀਆਂ ਵੱਲੋਂ ਅਨਾਜ ਮੰਡੀ ਰੂਪਨਗਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕ ਆਪਣੀ ਭੜਾਸ ਕੱਢੀ ਗਈ। ਸਮੂਹ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਕਿ 25 ਸਤੰਬਰ ਨੂੰ ਪੰਜਾਬ ਬੰਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, ਕੌਮਾਂਤਰੀ ਗੈਂਗ ਦੇ 7 ਮੈਂਬਰ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ
ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਖੇਤੀ ਸੁਧਾਰ ਬਿੱਲ ਲੈ ਕੇ ਆ ਰਹੀ ਹੈ ਇਹ ਕਿਸਾਨਾਂ ਦਾ ਡੈਥ ਵਰੰਟ ਹੈ। ਇਕ ਤਾਂ ਪਹਿਲਾਂ ਹੀ ਕਿਸਾਨ ਸੋਕੇ, ਕਰਜ਼ੇ ਆਦਿ ਦੀ ਮਾਰ ਝੱਲ ਰਿਹਾ ਹੈ ਦੂਜਾ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾਇਆ ਜਾ ਰਿਹਾ ਹੈ। ਇਸ ਮੌਕੇ ਇਕ ਕਿਸਾਨ ਨੇ ਕਿਹਾ ਕਿ ਮੋਦੀ ਤੂੰ ਤਾਂ ਲੱਭਿਆ ਨਹੀਂ ਲੱਬਣਾ, ਤੈਨੂੰ ਸਰਾਫ ਹੈ ਕਿਸਾਨਾਂ ਦਾ। ਮੋਦੀ... ਕਿਸਾਨ ਹੁਣ ਤੈਨੂੰ ਮੁੜ ਚਾਹਦੀ ਰੇੜੀ 'ਤੇ ਹੀ ਪਹੁੰਚਾ ਕਾ ਦਮ ਲੈਣਗੇ।
ਇਹ ਵੀ ਪੜ੍ਹੋ: ਪਰਿਵਾਰ 'ਚ ਛਾਇਆ ਮਾਤਮ, ਚੰਗੇ ਭਵਿੱਖ ਖਾਤਿਰ ਕੈਨੇਡਾ ਗਏ ਸ਼ਾਹਕੋਟ ਦੇ ਨੌਜਵਾਨ ਦੀ ਹਾਦਸੇ 'ਚ ਮੌਤ
ਇਸ ਮੌਕੇ ਕਿਸਾਨ ਆਗੂ ਰੁਪਿੰਦਰ ਸਿੰਘ ਰੂਪਾ ਨੇ ਰੋਸ ਜਾਹਰ ਕਰਦੇ ਹੋਏ ਕਿਹਾ ਕਿ ਜੋ ਮੋਦੀ ਸਰਕਾਰ ਕਿਸਾਨਾਂ ਲਈ ਕਾਲਾ ਕਾਨੂੰਨ ਲੈ ਕੇ ਆਈ ਹੈ। ਕਿਸਾਨ ਉਸ ਨੂੰ ਹਰਗਿਜ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਬਾੜਾ ਅਤੇ ਆੜਤੀ ਯੂਨੀਅਨ ਦੇ ਪ੍ਰਧਾਨ ਸਵਤੰਤਰ ਸਰਮਾ ਨੇ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਹਿੱਤ 'ਚ ਨਹੀਂ ਸਗੋਂ ਬਰਬਾਦੀ ਦਾ ਬਿੱਲ ਹੈ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼
ਬਿੱਲ ਨੂੰ ਲੈ ਕੇ ਅਕਾਲੀ ਦਲ ਅਤੇ ਕਾਂਗਰਸੀ ਲੀਡਰਾਂ ਵੱਲੋਂ ਦਿੱਤੇ ਜਾ ਰਹੇ ਅਸਤੀਫਿਆਂ ਸਬੰਧੀ ਪੁੱਛੇ ਸਵਾਲ 'ਤੇ ਕਿਸਾਨਾਂ ਨੇ ਕਿਹਾ ਕਿ ਇਹ ਸਭ ਸਿਆਸੀ ਖੇਡ ਹੈ। ਉਨ੍ਹÎਾਂ ਕਿਹਾ ਕਿ ਇਕ ਪਾਸੇ ਤਾਂ ਇਹੋ ਲੀਡਰ ਬਿੱਲ ਦੇ ਹੱਕ 'ਚ ਸਹਿਮਤੀ ਦਿੰਦੇ ਹਨ ਅਤੇ ਹੁਣ ਕਿਸਾਨਾਂ ਦੇ ਵਿਰੋਧ ਨੂੰ ਵੇਖ ਆਪਣਾ ਵੋਟ ਬੈਂਕ ਬਚਾਉਣ ਲਈ ਅਸਤੀਫ਼ੇ ਦੇ ਕੇ ਡਰਾਮੇ ਕਰ ਰਹੇ ਹਨ।
ਇਹ ਵੀ ਪੜ੍ਹੋ: ਦੁਬਈ 'ਚ ਜਹਾਲਤ ਭਰੀ ਜ਼ਿੰਦਗੀ ਬਸਰ ਕਰ ਰਹੇ ਦੋ ਪੰਜਾਬੀਆਂ ਦੀ ਹੋਈ ਘਰ ਵਾਪਸੀ, ਦੱਸੀ ਦਾਸਤਾਨ
ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਹਿਜ਼ ਡਰਾਮਾ : ਧਰਮਸੋਤ
NEXT STORY