ਜਲੰਧਰ (ਪਾਲੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਅਤੇ ਜਲੰਧਰ ਵਿਚ ਰੈਲੀ ਨੂੰ ਸੰਬੋਧਨ ਕਰਨ ਵਾਲੇ ਹਨ। ਜਲੰਧਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਆਹਲੋਵਾਲ ਨੇੜੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਭਾਰੀ ਪੁਲਸ ਫੋਰਸ ਵੱਲੋਂ ਰੋਕਿਆ ਗਿਆ ਅਤੇ ਕਿਸਾਨਾਂ ਨੇ ਭਾਜਪਾ ਦਾ ਵਿਰੋਧ ਕੀਤਾ। ਉਨ੍ਹਾਂ ਧਰਨਾ ਦਿੰਦੇ ਹੋਏ ਕਿਹਾ ਕਿ ਉਹ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਮਾਰਚ ਕਰਨਗੇ।
ਇਸ ਦੌਰਾਨ ਕਿਸਾਨਾਂ ਵੱਲੋਂ ਨਕੋਦਰ ਜਲੰਧਰ ਹਾਈਵੇਅ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਾ ਹੈ। ਉਥੇ ਹੀ ਆਉਣ-ਜਾਣ ਵਾਲੇ ਲੋਕਾਂ ਨੂੰ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਕੇ ਉਤੇ ਜਲੰਧਰ ਦਿਹਾਤੀ ਦੇ ਐੱਸ. ਪੀ. ਮਨਪ੍ਰੀਤ ਸਿੰਘ ਢਿੱਲੋਂ ਸਮੇਤ ਭਾਰੀ ਗਿਣਤੀ ਵਿਚ ਪੁਲਸ ਪਹੁੰਚੀ ਹੋਈ ਹੈ, ਜਿਨ੍ਹਾਂ ਵੱਲੋਂ ਕਿਸਾਨਾਂ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੱਤ ਦੀ ਪੈ ਰਹੀ ਲੂ ਦਰਮਿਆਨ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਜਾਣੋ ਆਉਣ ਦਿਨਾਂ ਦਾ Weather Update
ਇਹ ਵੀ ਪੜ੍ਹੋ- PM ਮੋਦੀ ਦੀ ਰੈਲੀ ਦੌਰਾਨ PAP ਫਲਾਈਓਵਰ ’ਤੇ ਨਹੀਂ ਚੱਲਣਗੇ ਹੈਵੀ ਤੇ ਕਮਰਸ਼ੀਅਲ ਵਾਹਨ, ਰੂਟ ਰਹੇਗਾ ਡਾਇਵਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਅਫ਼ਸਰਾਂ ਨੇ ਦਿਖਾਇਆ ਠੇਂਗਾ, 15 ਦਿਨ ਬਾਅਦ ਵੀ ਨਹੀਂ ਹਟਾਏ NHAI ਦੇ ਏਰੀਆ ’ਚ ਲੱਗੇ ਯੂਨੀਪੋਲ
NEXT STORY