ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਵਿਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਕੰਪਨੀ ਵੱਲੋਂ ਬਣਾਏ ਜਾ ਰਹੇ ਬਾਇਓ ਪਲਾਂਟ ਨੂੰ ਬੰਦ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਦੱਸਿਆ ਕਿ ਰਿਲਾਇੰਸ ਕੰਪਨੀ ਵੱਲੋਂ ਬੱਗਾ ਕਲਾਂ ਵਿਚ ਬਾਇਓ ਪਲਾਂਟ ਲਗਾਇਆ ਜਾ ਰਿਹਾ ਹੈ। ਉਸ ਨੂੰ ਕਿਸੇ ਹਾਲਤ ਵਿਚ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਕਦੋਂ ਮਿਲਣਗੇ 1100 ਰੁਪਏ? CM ਮਾਨ ਨੇ ਖ਼ੁਦ ਦੱਸਿਆ ਸਮਾਂ
ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਸ਼ੁਰੂ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਚੁੱਕਣੀਆਂ ਪੈਣਗੀਆਂ। ਇਸ ਕਾਰਨ ਕਿਸਾਨ ਸੰਗਠਨ ਇਸ ਪਲਾਂਟ ਨੂੰ ਕਿਸੇ ਕੀਮਤ 'ਤੇ ਵੀ ਸ਼ੁਰੂ ਨਹੀਂ ਹੋਣ ਦੇਣਗੇ। ਕਿਸਾਨ ਸੰਗਠਨਾਂ ਦੇ ਧਰਨੇ ਦੌਰਾਨ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪੁਲਸ ਸ਼ੁੱਭਮ ਅੱਗਰਵਾਲ, ਏਡੀਸੀਪੀ ਰਮਨਦੀਪ ਸਿੰਘ ਭੁੱਲਰ, ਏਡੀਸੀਪੀ ਕ੍ਰਾਈਮ ਅਮਨਦੀਪ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਮੌਕੇ 'ਤੇ ਤਾਇਨਾਤ ਕੀਤੇ ਗਏ। ਇਸ ਮਗਰੋਂ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਉਕਤ ਬਾਇਓ ਪਲਾਂਟ ਬਾਰੇ ਮੀਟਿੰਗ ਕੀਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਕਾਰਨ ਪੰਜਾਬ 'ਚ ਵੱਡਾ ਹਾਦਸਾ, ਇਕ ਨੌਜਵਾਨ ਦੀ ਦਰਦਨਾਕ ਮੌਤ
NEXT STORY