ਜਲੰਧਰ (ਸੋਨੂੰ, ਮਹੇਸ਼)- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਜਲੰਧਰ ਵਿਖੇ ਸਰਕਿਟ ਹਾਊਸ ’ਚ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਜਲੰਧਰ ਪਹੁੰਚਣ ’ਤੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਜਥੇਬੰਦੀਆਂ ਵੱਲੋਂ ਸਰਕਿਟ ਹਾਊਸ ਦੇ ਬਾਹਰ ਅਸ਼ਵਨੀ ਸ਼ਰਮਾ ਦਾ ਜੰਮ ਕੇ ਵਿਰੋਧ ਕੀਤਾ ਗਿਆ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਉਹ ਸ਼ਹਿਰ ’ਚ ਭਾਜਪਾ ਦੀ ਕੋਈ ਵੀ ਮੀਟਿੰਗ ਨਹੀਂ ਹੋਣ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਕੋਈ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ ਜਾਵੇਗੀ, ਉਥੇ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਅਸ਼ਵਨੀ ਸ਼ਰਮਾ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ 'ਚ ਛਾਂਟੀ ਕਰਨ ਦੀਆਂ ਖ਼ਬਰਾਂ ਲੀਕ ਹੋਣ ’ਤੇ ਕੁਝ ਮੰਤਰੀਆਂ ’ਚ ਆਇਆ ਉਬਾਲ
ਇਥੇ ਦੱਸਣਯੋਗ ਹੈ ਕਿ ਅਸ਼ਵਨੀ ਸ਼ਰਮਾ ਦੀ ਜਲੰਧਰ ਫੇਰੀ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਵੱਡੀ ਗਿਣਤੀ ’ਚ ਪੁਲਸ ਦੀ ਤਾਇਨਾਤੀ ਕੀਤੀ ਗਈ। ਥਾਂ-ਥਾਂ ’ਤੇ ਪੁਲਸ ਵੱਲੋਂ ਨਾਕੇ ਲਗਾਏ ਗਏ ਹਨ। ਇਸ ਦੌਰਾਨ ਸਕਾਈਲਾਰਕ ਚੌਂਕ ਅਤੇ ਨਾਮਦੇਵ ਚੌਂਕ ਪੂਰਨ ਰੂਪ ਨਾਲ ਬੰਦ ਕਰ ਦਿੱਤਾ ਹੈ। ਭਾਜਪਾ ਦੀ ਮੀਟਿੰਗ ਨੂੰ ਵੇਖਦੇ ਹੋਏ ਸਰਕਿਟ ਹਾਊਸ ਰੋਡ ਵੀ ਪੂਰੀ ਤਰ੍ਹਾਂ ਬਲਾਕ ਕੀਤੀ ਗਈ ਹੈ। ਇਸ ਦੌਰਾਨ ਪੁਲਸ ਨੇ ਬੈਰੀਕੇਡਸ ਵੀ ਲਗਾਏ ਸਨ, ਜਿਸ ਨੂੰ ਕਿਸਾਨ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਮਿਲੀ ਜਾਣਕਾਰੀ ਪੁਲਸ ਦੀ ਸਖ਼ਤੀ ਵਿਚਾਲੇ ਕਿਸਾਨਾਂ ਅਤੇ ਸੁਰੱਖਿਆ ਬਲਾਂ ’ਚ ਧੱਕਾ-ਮੁੱਕੀ ਵੀ ਕੀਤੀ ਗਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ’ਚ ਉਹ ਸਿਰਫ਼ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਬਾਕੀ ਪਾਰਟੀਆਂ ਦਾ ਵਿਰੋਧ ਨਹੀਂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰਾਂ ਨੂੰ ਪੁਲਸ ਨੇ ਪੀ. ਏ. ਪੀ. ਚੌਂਕ ਵਿਚ ਹੀ ਰੋਕ ਲਿਆ ਸੀ। ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਜਦੋਂ ਤੱਕ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਭਾਜਪਾ ਨੇਤਾਵਾਂ ਦਾ ਪੰਜਾਬ ਵਿਚ ਲਗਾਤਾਰ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿਚ ਭਾਜਪਾ ਦੇ ਪ੍ਰੋਗਰਾਮਾਂ ਨੂੰ ਰੋਕਿਆ ਜਾਵੇ ਪਰ ਅਜਿਹਾ ਨਹੀਂ ਹੋ ਰਿਹਾ, ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ਸਰਕਾਰ ਨਾਲ ਮਿਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਜਾਣਬੁਝ ਕੇ ਸ਼ਾਂਤੀਪੂਰਨ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਰ ਹਾਲ ਵਿਚ ਆਪਣੇ ਹੱਕ ਲੈ ਕੇ ਹੀ ਰਹਿਣਗੇ। ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੂੰ ਅੰਦੋਲਨ ਦੌਰਾਨ ਵੱਡੀ ਗਿਣਤੀ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਵੀ ਕੋਈ ਪ੍ਰਵਾਹ ਨਹੀਂ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਭਾਜਪਾ ਦੇ ਪ੍ਰੋਗਰਾਮਾਂ ’ਤੇ ਰੋਕ ਨਾ ਲਗਾਉਣ ਨੂੰ ਲੈ ਕੇ ਜੇਕਰ ਕੋਈ ਵੀ ਵੱਡਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕਦੇ ਭਲਾ ਨਹੀਂ ਹੋਵੇਗਾ। 2022 ਦੀਆਂ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਇਕ ਵੀ ਸੀਟ ਨਹੀਂ ਜਿੱਤ ਸਕੇਗੀ।
ਇਹ ਵੀ ਪੜ੍ਹੋ: ਜਲੰਧਰ: ਜੇਕਰ ਤੁਸੀਂ ਵੀ ਕਰਨਾ ਹੈ ਅੱਜ ਬੱਸ 'ਚ ਸਫ਼ਰ ਤਾਂ ਹੋ ਜਾਓ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਚੰਡੀਗੜ੍ਹ : IT ਪਾਰਕ 'ਚ ਛੇਤੀ ਸ਼ੁਰੂ ਹੋਵੇਗੀ ਵਿਧਾਇਕਾਂ ਦੇ ਫਲੈਟਾਂ ਦੀ ਉਸਾਰੀ, ਐਡਵਾਈਜ਼ਰ ਨੇ ਦਿੱਤੇ ਨਿਰਦੇਸ਼
NEXT STORY