ਲੁਧਿਆਣਾ (ਨਰਿੰਦਰ)— ਇਕ ਪਾਸੇ ਜਿੱਥੇ ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉਥੇ ਹੀ ਖੇਤੀ ਕਾਨੂੰਨ ਖ਼ਿਲਾਫ਼ ਲਗਾਤਾਰ ਪੰਜਾਬ ਦੇ ਕਿਸਾਨ ਧਰਨੇ 'ਤੇ ਡਟੇ ਹੋਏ ਹਨ ਅਤੇ ਅੱਜ ਕਾਲੀ ਦੀਵਾਲੀ ਮਨ੍ਹਾ ਰਹੇ ਹਨ।
ਇਹ ਵੀ ਪੜ੍ਹੋ: ਦੀਵਾਲੀ ਮੌਕੇ ਗੁਰਦਾਸਪੁਰ 'ਚ ਫਰਨੀਚਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ
ਕਿਸਾਨਾਂ ਦਾ ਕਹਿਣਾ ਹੈ ਦੀਵਾਲੀ ਖ਼ੁਸ਼ੀਆਂ ਦਾ ਤਿਉਹਾਰ ਹੈ ਅਤੇ ਕਿਸਾਨ ਦੇ ਘਰ 'ਚ ਕੋਈ ਵੀ ਖੁਸ਼ੀ ਨਹੀਂ ਹੈ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਤਿਉਹਾਰਾਂ ਦੇ ਬਾਵਜੂਦ ਕਿਸਾਨ ਲਗਾਤਾਰ ਧਰਨੇ 'ਤੇ ਡਟੇ ਹੋਏ ਨੇ ਅਤੇ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਫ਼ਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਿੱਟ ਸਿਆਪਾ ਕਰਦੇ ਹੋਏ ਕਿਸਾਨਾਂ ਵੱਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।
ਇਹ ਵੀ ਪੜ੍ਹੋ: ਮੁਕੇਰੀਆਂ: ਦੀਵਾਲੀ ਵਾਲੇ ਦਿਨ ਛਾਇਆ ਮਾਤਮ, ਦੋ ਮਹੀਨੇ ਪਹਿਲਾਂ ਇਟਲੀ ਗਏ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
ਕਿਸਾਨਾਂ ਦਾ ਕਹਿਣਾ ਹੈ ਕਿ ਅੱਜ ਪੰਜਾਬ ਦਾ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ। ਲਗਾਤਾਰ ਕਿਰਸਾਨੀ ਘਾਟੇ ਵਾਲਾ ਧੰਦਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਘਰ 'ਚ ਕਿਸੇ ਤਰ੍ਹਾਂ ਦੀ ਕੋਈ ਖੁਸ਼ੀ ਨਹੀਂ ਹੈ ਤਾਂ ਕਿਸ ਗੱਲ ਦੀ ਦੀਵਾਲੀ ਮਨਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਦੀਵਾਲੀ ਸੜਕ 'ਤੇ ਹੈ ਅਤੇ ਸੜਕ 'ਤੇ ਉਹ ਦੀਵਾਲੀ ਨਹੀਂ ਸਗੋਂ ਕਾਲੀ ਦੀਵਾਲੀ ਮਨਾ ਰਹੇ ਹਨ।
ਇਹ ਵੀ ਪੜ੍ਹੋ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ
ਉਨ੍ਹਾਂ ਕਿਹਾ ਕਿ ਬਿਹਾਰ 'ਚ ਜੋ ਚੋਣਾਂ ਹੋਈਆਂ, ਉਸ 'ਚ ਲੋਕਾਂ ਨੇ ਨਹੀਂ ਸਗੋਂ ਡੰਡੇ ਨੇ ਭਾਜਪਾ ਨੂੰ ਜਿਤਾਇਆ। ਉਨ੍ਹਾਂ ਨੇ ਕਿਹਾ ਕਿ ਮਸ਼ੀਨਾਂ 'ਚ ਘਪਲੇਬਾਜ਼ੀ ਕਰਕੇ ਭਾਜਪਾ ਦੀ ਸਰਕਾਰ ਬਣੀ ਹੈ ਨਹੀਂ ਤਾਂ ਦੇਸ਼ 'ਚ ਅੱਜ ਕੋਈ ਵੀ ਕਿਸਾਨ ਭਾਜਪਾ ਜਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਸਵੀਕਾਰ ਕਰ ਰਿਹਾ।
ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ
NEXT STORY