ਅੰਮ੍ਰਿਤਸਰ (ਸਰਬਜੀਤ) : ਅਮਰੀਕਾ ਦੀ ਟਰੇਡ ਨੀਤੀ ਖ਼ਿਲਾਫ਼ ਕਿਸਾਨਾਂ ਨੇ ਸੜਕਾਂ 'ਤੇ ਉਤਰ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਪ੍ਰਦਰਸ਼ਨ ਕੀਤਾ। ਇਸ ਸਬੰਧੀ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਲੁਧਿਆਣੇ ਵਿਖੇ ਇੱਕ ਮੀਟਿੰਗ ਵੀ ਕੀਤੀ ਗਈ ਸੀ ਅਤੇ 4 ਅਪ੍ਰੈਲ ਨੂੰ ਕਿਸਾਨ ਜਥੇਬੰਦੀਆਂ ਨੂੰ ਡੋਨਾਲਡ ਟਰੰਪ, ਨਰਿੰਦਰ ਮੋਦੀ ਦਾ ਪੁਤਲਾ ਫੂਕਣ ਲਈ ਕਿਹਾ ਗਿਆ ਸੀ। ਉਸੇ ਤਹਿਤ ਭੰਡਾਰੀ ਪੁਲ ਤੋਂ ਲੈ ਕੇ ਹਾਲ ਗੇਟ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ ਕੱਢਦੇ ਹੋਏ ਹਾਲਗੇਟ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਧਾਮੀ ਨੇ ਪਾਕਿਸਤਾਨ 'ਚ ਭਾਈ ਮਹਿਲ ਸਿੰਘ ਬੱਬਰ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਦੇ ਉਤਪਾਦਾਂ ਨੂੰ ਭਾਰਤ ਵਿਚ ਲਿਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ, ਜਿਸ ਨਾਲ ਇੱਥੋਂ ਦੀ ਖੇਤੀ ਅਤੇ ਇਥੋਂ ਦਾ ਵਪਾਰ ਬਰਬਾਦ ਹੋ ਜਾਵੇਗਾ ਅਤੇ ਵੱਡੀ ਗਿਣਤੀ 'ਚ ਬਹੁਤ ਬੇਰੁਜ਼ਗਾਰ ਹੋਣਗੇ, ਜਿਸ ਦਾ ਉਹ ਵਿਰੋਧ ਕਰਦੇ ਹਨ। ਦੱਸਣਯੋਗ ਹੈ ਕਿ ਜੇਕਰ ਭਾਰਤ ਅਮਰੀਕੀ ਖੇਤੀ ਉਤਪਾਦਾਂ ਦੀ ਦਰਾਮਦ ਵਧਾਉਂਦਾ ਹੈ ਤਾਂ ਭਾਰਤੀ ਕਿਸਾਨਾਂ ਨੂੰ ਸਸਤੇ ਅਮਰੀਕੀ ਅਨਾਜ ਕਾਰਨ ਭਾਰੀ ਨੁਕਸਾਨ ਹੋਵੇਗਾ ਅਮਰੀਕਾ ਦੇ ਸਸਤੇ ਉਤਪਾਦ ਭਾਰਤੀ ਬਾਜ਼ਾਰ 'ਤੇ ਹਾਵੀ ਹੋਣਗੇ, ਜਿਸ ਕਰਕੇ ਭਾਰਤੀ ਕਿਸਾਨਾਂ ਨੂੰ ਉਚਿਤ ਭਾਅ ਨਹੀਂ ਮਿਲੇਗਾ, ਜਿਸ ਕਾਰਨ ਉਹ ਕਰਜ਼ੇ ਵਿੱਚ ਫਸ ਸਕਦੇ ਹਨ ਅਤੇ ਖੇਤੀ ਛੱਡਣ ਲਈ ਮਜਬੂਰ ਹੋ ਸਕਦੇ ਹਨ, ਜਿਸ ਕਰਕੇ ਕਿਸਾਨ ਸੜਕਾਂ 'ਤੇ ਆ ਕੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਮੀ ਨੇ ਪਾਕਿਸਤਾਨ 'ਚ ਭਾਈ ਮਹਿਲ ਸਿੰਘ ਬੱਬਰ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ
NEXT STORY