ਬਰਨਾਲਾ (ਜ. ਬ.): ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਤਪਾ ਮੰਡੀ ਦੇ ਹਾਈ-ਟੈਕ ਨਾਕੇ 'ਤੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਾਰਕੁਨ ਅਤੇ ਬਰਨਾਲਾ ਪੁਲਸ ਆਹਮੋ-ਸਾਹਮਣੇ ਹੋ ਗਏ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਅਤੇ ਕਾਫ਼ੀ ਖਿੱਚ-ਧੂਹ ਵੀ ਹੋਈ, ਪਰ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਨਿਕਲਣ ਵਿਚ ਕਾਮਯਾਬ ਹੋ ਗਏ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਖਿੱਚ-ਧੂਹ ਵੀ ਕੀਤੀ ਤੇ ਇਸ ਦੌਰਾਨ ਪੁਲਸ ਕੋਲੋਂ ਬੱਚ ਕੇ ਭੱਜਦੇ ਹੋਏ ਕਈ ਕਿਸਾਨ ਦੌੜਦੇ-ਦੌੜਦੇ ਡਿੱਗ ਵੀ ਗਏ।

ਇਸ ਪ੍ਰਦਰਸ਼ਨ ਦੌਰਾਨ ਉਗਰਾਹਾਂ ਜਥੇਬੰਦੀ ਦੇ ਆਗੂਆ ਨੂੰ ਬਰਨਾਲਾ ਪੁਲਸ ਨੇ ਬਠਿੰਡਾ ਜਾਣ ਤੋਂ ਰੋਕ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਬਠਿੰਡਾ ਅਤੇ ਰਾਮਪੁਰਾ ਪੁਲਸ ਥਾਣਿਆਂ ਵਿਚ ਦੋ ਕਿਸਾਨਾਂ 'ਤੇ ਦਰਜ ਕੀਤੇ ਗਏ ਕਥਿਤ ਝੂਠੇ ਕੇਸਾਂ ਦੇ ਖਿਲਾਫ ਕੀਤਾ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ, ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਬਰਨਾਲਾ ਵਿਖੇ ਡੀਸੀ (DC) ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
NEXT STORY