ਪਟਿਆਲਾ : ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਨੇ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਵੀਰਵਾਰ ਨੂੰ ਸੂਬੇ ਭਰ 'ਚ ‘ਚੱਕਾ ਜਾਮ’ ਕਰ ਦਿੱਤਾ। ਪਟਿਆਲਾ 'ਚ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਧਰਨੇ ਲਾਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੋਂ ਖੁੱਲ੍ਹਣ ਜਾ ਰਹੇ 'ਕਾਲਜ' ਤੇ ਯੂਨੀਵਰਸਿਟੀਆਂ, ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਆਉਣ ਵਾਲੀ 26-27 ਤਾਰੀਖ਼ ਨੂੰ ਦਿੱਲੀ ਵਿਖੇ ਖੇਤੀ ਕਾਨੂੰਨਾਂ ਸਬੰਧੀ ਸ਼ਾਂਤਮਾਈ ਪ੍ਰਦਰਸ਼ਨ ਕਿਸਾਨਾਂ ਵੱਲੋਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲੋਂ ਕੇਂਦਰ ਸਰਕਾਰ ਉਨ੍ਹਾਂ ਦੀਆਂ ਹੀ ਜ਼ਮੀਨਾਂ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਆਵਾਜ਼ ਕੇਂਦਰ ਤੱਕ ਪਹੁੰਚਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਨੇ 'ਲੁਧਿਆਣਾ-ਚੰਡੀਗੜ੍ਹ' ਕੌਮੀ ਮਾਰਗ' 'ਤੇ ਲਾਇਆ ਭਾਰੀ ਜਾਮ, ਦੇਖੋ ਮੌਕੇ ਦੀਆਂ ਤਸਵੀਰਾਂ
ਕਿਸਾਨਾਂ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਲਾਏ ਧਰਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਲਈ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ 'ਤੇ ਉਹ ਗੱਲਾਂ ਥੋਪੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਉਨ੍ਹਾਂ ਨੂੰ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਉਮਰ 'ਚ 15 ਸਾਲ ਵੱਡੀ ਵਿਆਹੁਤਾ ਨਾਲ ਨੌਜਵਾਨ ਨੇ ਬਣਾਏ ਪ੍ਰੇਮ ਸਬੰਧ, ਅਖ਼ੀਰ ਕੀਤੀ ਖ਼ੁਦਕੁਸ਼ੀ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਨਵਾਂ ਕਾਨੂੰਨ ਬਣਾਇਆ ਹੈ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਨੂੰ ਇਕ ਕਰੋੜ ਰੁਪਿਆ ਜ਼ੁਰਮਾਨਾ ਲਾਇਆ ਜਾਵੇ ਪਰ ਜੇਕਰ ਕਿਸਾਨਾਂ ਕੋਲ ਇਕ ਕਰੋੜ ਰੁਪਿਆ ਹੋਵੇ ਤਾਂ ਉਹ ਮਸ਼ੀਨਰੀ ਨਾ ਖਰੀਦ ਸਕੇ? ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
5 ਲੱਖ 50 ਹਜ਼ਾਰ ਦੀ ਲੁੱਟ ਦਾ ਡਰਾਮਾ ਕਰਨ ਵਾਲੇ ਗਿਰੋਹ ਦਾ ਪੁਲਸ ਨੇ ਕੀਤਾ ਪਰਦਾਫਾਸ਼
NEXT STORY