ਟਾਂਡਾ ਉੜਮੁੜ/ਜਲੰਧਰ ( ਵਰਿੰਦਰ ਪੰਡਿਤ,ਮੋਮੀ)- ਖੇਤੀ ਕਾਨੂੰਨਾਂ ਖ਼ਿਲਾਫ਼ ਚੌਲਾਂਗ ਟੋਲ ਪਲਾਜ਼ਾ ਤੇ ਪੱਕਾ ਮੋਰਚਾ ਲਾਕੇ ਬੈਠੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਅੱਜ ਕਰਨਾਲ ਵਿੱਚ ਖੱਟੜ ਸਰਕਾਰ ਵੱਲੋ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਜਲੰਧਰ-ਪਠਾਨਕੋਟ-ਜੰਮੂ ਹਾਈਵੇਅ ਜਾਮ ਕਰ ਦਿੱਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਹਰਿਆਣਾ ਦੀ ਖੱਟੜ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰੀ ਨਾਅਰੇਬਾਜ਼ੀ ਕੀਤੀ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਟੋਲ ਪਲਾਜ਼ਾ 'ਤੇ ਇਕੱਠਾ ਹੋਏ ਸੈਂਕੜੇ ਕਿਸਾਨਾਂ ਨੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਹਾਈਵੇਅ ਜਾਮ ਕਰਨ ਦਾ ਸੰਘਰਸ਼ ਸ਼ੁਰੂ ਕੀਤਾ।
ਇਹ ਵੀ ਪੜ੍ਹੋ: ਜਲੰਧਰ: ਹਿਮਾਚਲ ਜਾਣ ਵਾਲਿਆਂ ਦੀ ਵਧੀ ਗਿਣਤੀ, ਕੋਰੋਨਾ ਰਿਪੋਰਟ ਨੂੰ ਲੈ ਕੇ ਪੁਲਸ ਨੇ ਵੀ ਵਧਾਈ ਸਖ਼ਤੀ
ਇਸ ਦੌਰਾਨ ਜੰਗਵੀਰ, ਰਣਜੀਤ ਸਿੰਘ ਬਾਜਵਾ, ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਰੜਾ , ਸਤਪਾਲ ਸਿੰਘ ਮਿਰਜ਼ਾਪੁਰ, ਹਰਪ੍ਰੀਤ ਸਿੰਘ ਸੰਧੂ, ਗੁਰਮਿੰਦਰ ਸਿੰਘ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ ਅਤੇ ਹੋਰਨਾਂ ਆਗੂਆਂ ਨੇ ਖੱਟੜ ਅਤੇ ਮੋਦੀ ਦੀਆਂ ਭਾਜਪਾ ਸਰਕਾਰਾਂ ਦੀ ਜਰਨਲ ਡਾਇਰ ਨਾਲ ਤੁਲਨਾ ਕਰਦੇ ਹੋਏ ਆਖਿਆ ਕਿ ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਬੀਤੇ ਦਿਨ ਜਲ੍ਹਿਆਂਵਾਲਾ ਬਾਗ ਸਮਾਰਕ ਦੇ ਨਵੀਨੀਕਰਨ ਦਾ ਉਦਘਾਟਨ ਕਰ ਰਹੇ ਹਨ, ਉੱਥੇ ਹੀ ਉਹ ਦੇਸ਼ ਕਿਸਾਨਾਂ 'ਤੇ ਜਰਨਲ ਡਾਇਰ ਦੀ ਤਰ੍ਹਾਂ ਤਸ਼ੱਦਦ ਕਰਵਾ ਰਹੇ ਸਨ।
ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਵਿਆਪੀ ਸੰਘਰਸ਼ ਕਰ ਰਹੇ ਮੋਦੀ ਭਾਜਪਾ ਸਰਕਾਰਾਂ ਦੇ ਕਿਸੇ ਵੀ ਜਬਰ ਅੱਗੇ ਝੁਕਣਗੇ ਨਹੀਂ ਅਤੇ ਹੋਰ ਮਜ਼ਬੂਤੀ ਨਾਲ ਲੜਾਈ ਲੜਨਗੇ। ਇਸ ਮੌਕੇ ਜਰਨੈਲ ਸਿੰਘ ਕੁਰਾਲਾ, ਮਨਦੀਪ ਸਿੰਘ ਸ਼ਾਹਪੁਰ, ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ ਬੱਸੀ, ਜਸਪ੍ਰੀਤ ਟਾਂਡਾ, ਗੋਲਡੀ ਬੱਧਣ, ਦੀਪ ਨੰਗਲ, ਮਨਦੀਪ ਸਿੰਘ,ਕਸ਼ਮੀਰ ਸਿੰਘ, ਅਵਤਾਰ ਸਿੰਘ ਚੀਮਾ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਸੰਧੂ,ਅਮਰਜੀਤ ਸਿੰਘ, ਜਗਤਾਰ ਸਿੰਘ ਬੱਸੀ, ਅਵਤਾਰ ਸਿੰਘ, ਸਵਰਨ ਸਿੰਘ, ਚੰਨਣ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ ਸਾਬੀ, ਕਸ਼ਮੀਰ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ: ਸਮਾਰਟ ਸਿਟੀ ਕੰਪਨੀ ਨੇ ਚੌਰਾਹਿਆਂ ਸਬੰਧੀ ਪ੍ਰਾਜੈਕਟ ’ਚ ਕੀਤਾ ਵੱਡਾ ਬਦਲਾਅ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਨਵਜੋਤ ਸਿੱਧੂ ਦਾ ਵੱਡਾ ਕਦਮ, ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ
NEXT STORY