ਜਲੰਧਰ (ਬਿਊਰੋ) : ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਪੂਰੇ ਪੰਜਾਬ ‘ਚ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਚੱਲ ਰਿਹਾ ਹੈ। ਕਿਸਾਨਾਂ ਦੇ ਨਾਲ ਲਗਾਤਾਰ ਪੰਜਾਬੀ ਕਲਾਕਾਰ ਵੀ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਵਾਜ਼ ਬੁਲੰਦ ਕਰ ਰਹੇ ਹਨ। ਅਜਿਹੇ 'ਚ ਪੰਜਾਬੀ ਕਲਾਕਾਰਾਂ ਨੇ ਕਿਸਾਨ ਮਜ਼ਦੂਰ ਏਕਤਾ ਦਾ ਸਮਰਥਨ ਕੀਤਾ ਹੈ। ਪੰਜਾਬੀ ਕਲਾਕਾਰਾਂ ਵਲੋਂ ਲਗਾਤਾਰ ਮੋਦੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕਲਾਕਾਰਾਂ ਵਲੋਂ ਵਰਤੀ ਜਾ ਰਹੀ ਮੰਦੀ ਸ਼ਬਦਾਵਲੀ ਨੂੰ ਲੈ ਕੇ ਸੀਨੀਅਰ ਭਾਜਪਾ ਨੇਤਾ ਮਦਨ ਮੋਹਨ ਮਿੱਤਲ ਦਾ ਕਹਿਣਾ ਹੈ ਕਿ ਅਜਿਹੇ ਬੋਲ ਤੁਸੀਂ ਨਹੀਂ ਬੋਲ ਸਕਦੇ। ਮੋਦੀ ਵੋਟਾਂ ਨਾਲ ਜਿੱਤਿਆ ਹੈ, ਤੁਸੀਂ ਲੋਕਾਂ ਨੇ ਹੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ। ਤੁਹਾਨੂੰ ਕੋਈ ਹੱਕ ਨਹੀਂ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਬੋਲਣ ਦਾ। ਆਖ਼ਿਰਕਾਰ ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਇਸ ਤੋਂ ਇਲਾਵਾ ਮਦਨ ਮੋਹਨ ਮਿੱਤਲ ਨੇ ਕਿਹਾ ਪੰਜਾਬ 'ਚ ਅੱਗ ਲਗਾ ਰਹੇ ਨੇ ਪੰਜਾਬੀ ਗਾਇਕ। ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ ਅਜਿਹਾ ਕਰਨ ਦਾ।
ਦੱਸ ਦਈਏ ਕਿ 25 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਨੇ ਵੀ ਕਿਸਾਨਾਂ ਦਾ ਡਟ ਕੇ ਸਾਥ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਵੱਲੋਂ ਲਿਆਂਦੇ ਕਾਲੇ ਕਾਨੂੰਨ ਨੂੰ ਵਾਪਸ ਕਰਾਉਣ ਦੇ ਲਈ ਇਕ ਤਿੱਖਾ ਸੰਘਰਸ਼ ਉਲੀਕਿਆ ਹੋਇਆ ਹੈ। ਕਿਸਾਨਾਂ ਨੇ ਕਿਹਾ ਫ਼ਿਲਹਾਲ ਇਹ ਸਾਡਾ ਸੰਕੇਤਕ ਧਰਨਾ ਹੈ ਅਤੇ ਜੇਕਰ ਹੁਣ ਵੀ ਬਿੱਲਾਂ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਅਸੀਂ ਤਿੱਖਾ ਸੰਘਰਸ਼ ਕਰਾਂਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਚੱਲਦਿਆਂ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ।
ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਲੈ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਪੱਬਾਂ ਭਾਰ
NEXT STORY