ਅੰਮ੍ਰਿਤਸਰ (ਦਲਜੀਤ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ 'ਚ ਰੇਲ ਟਰੈਕ 'ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਹੁਣ ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਰਾਹ ਖ਼ਾਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਡਿਪੂਆਂ ਲਈ ਬੇਹੱਦ ਅਹਿਮ ਖ਼ਬਰ, ਨਵੀਂ ਨੋਟੀਫ਼ਿਕੇਸ਼ਨ ਜਾਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ 'ਚ ਰੇਲ ਟਰੈਕ 'ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਨਿਰਧਾਰਤ ਸਮੇਂ ਅਨੁਸਾਰ ਵੱਡੀ ਗਿਣਤੀ ਵਿਚ ਕਿਸਾਨ ਰੇਲਵੇ ਟਰੈਕ 'ਤੇ ਪਹੁੰਚ ਗਏ ਹਾਲਾਂਕਿ ਕਿਸਾਨਾਂ ਵੱਲੋਂ ਕੋਈ ਰੇਲ ਨਹੀਂ ਰੋਕੀ ਗਈ ਪਰ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਬੈਠਣ ਲਈ ਟੈਂਟ ਜ਼ਰੂਰ ਲਗਾਏ ਸਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਕੇ 'ਤੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਨੇੜੇ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ
ਇਸ ਮੀਟਿੰਗ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਰਹਿੰਦੀਆਂ ਮੰਗਾਂ ਸਰਕਾਰ ਅੱਗੇ ਰੱਖਣ ਲਈ ਮੀਟਿੰਗ ਵੀ ਨਿਰਧਾਰਤ ਕੀਤੀ ਗਈ ਹੈ। ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਸਕੱਤਰ ਵਿਚਾਲੇ ਮੀਟਿੰਗ 5 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਦੇ ਬਕਾਇਆ ਕੇਸਾਂ 'ਤੇ 5-5 ਲੱਖ ਰੁਪਏ ਦਾ ਮੁਆਵਜ਼ਾ ਬੀਤੀ ਰਾਤ ਹੀ ਉਨ੍ਹਾਂ ਨੂੰ ਦਿੱਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਨੂੰ 3 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਸੀ ਮਿਲੇ, ਉਹ ਵੀ ਦੇਣ ਦੀ ਸਹਿਮਤੀ ਬਣ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤੀ ਚੋਣਾਂ ਲਈ ਚੋਣ ਨਿਸ਼ਾਨ ਜਾਰੀ, ਉਮੀਦਵਾਰਾਂ ਨੂੰ ਮਿਲੇਗੀ ਇਹ ਵੱਡੀ ਸਹੂਲਤ
NEXT STORY