ਖੰਨਾ (ਬਿਪਨ): ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 49 ਦਿਨਾਂ ਤੋਂ ਮਰਨ ਵਰਤ 'ਤੇ ਹਨ। ਅੱਜ ਕਿਸਾਨ ਜਥੇਬੰਦੀਆਂ ਨੇ ਡੱਲੇਵਾਲ ਦੇ ਹੱਕ ਵਿਚ ਟਰੈਕਟਰ ਮਾਰਚ ਕੱਢੇ ਅਤੇ ਤਹਿਸੀਲ ਪੱਧਰ 'ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ। ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਏਕਤਾ ਦਿਖਾਈ। ਰਾਜੇਵਾਲ ਤੇ ਲੱਖੋਵਾਲ ਗਰੁੱਪ ਸਮੇਤ ਕਈ ਹੋਰ ਜਥੇਬੰਦੀਆਂ ਦੇ ਕਿਸਾਨ ਆਗੂ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - ਕਿਤੇ ਨਹੀਂ ਚੱਲ ਰਿਹਾ ਸੀ 200 ਰੁਪਏ ਦਾ ਨੋਟ! ਫ਼ਿਰ ਉਸੇ ਨੇ ਲੁਹਾ ਦਿੱਤੇ ਸਾਰੇ ਕਰਜ਼ੇ, ਬਦਲ ਗਈ ਕਿਸਮਤ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਉਪ ਪ੍ਰਧਾਨ ਅੰਮ੍ਰਿਤਪਾਲ ਸਿੰਘ ਬੇਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਪੰਜਾਬੀਆਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਕੇਂਦਰ ਨੇ ਜੋ 3 ਕਾਨੂੰਨ ਕਿਸਾਨੀ ਅੰਦੋਲਨ ਦੇ ਦਬਾਅ ਵਿਚ ਵਾਪਸ ਲਏ ਹਨ, ਹੁਣ ਉਨ੍ਹਾਂ ਨੂੰ ਕਿਸਸੇ ਹੋਰ ਤਰੀਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਕਿਸਾਨ ਕਦੇ ਮਨਜ਼ੂਰ ਨਹੀਂ ਕਰਨਗੇ।
ਇਹ ਖ਼ਬਰ ਵੀ ਪੜ੍ਹੋ - 16 ਜਨਵਰੀ ਨੂੰ ਬੰਦ ਰਹਿਣਗੇ ਇਹ ਪੈਟਰੋਲ ਪੰਪ! ਇਸ ਪਾਸੇ ਜਾਣ ਤੋਂ ਪਹਿਲਾਂ Full ਕਰਵਾ ਲਓ ਟੈਂਕੀ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਪ੍ਰਗਟ ਸਿੰਘ ਕੋਟ ਪਨੇਚ ਨੇ ਕਿਹਾ ਕਿ ਡੱਲੇਵਾਲ ਦੇ ਸਮਰਥਨ ਵਿਚ ਸਾਰੇ ਇਕਜੁੱਟ ਹੋ ਗਏ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਹੋਣਗੀਆਂ। 26 ਜਨਵਰੀ ਨੂੰ ਵੱਡੇ ਪੱਧਰ 'ਤੇ ਟਰੈਕਟਰ ਮਾਰਚ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਵੀ ਫ਼ੈਸਲਾ ਲਵੇਗਾ, ਉਸ ਨੂੰ ਲਾਗੂ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ
NEXT STORY