ਦੌਰਾਂਗਲਾ (ਨੰਦਾ): ਕੇਂਦਰ ਸਰਕਾਰ ਤੋਂ ਐੱਮ. ਐੱਸ. ਪੀ. ਸਮੇਤ 12 ਮੰਗਾਂ ਮੰਨਵਾਉਣ ਅਤੇ ਨਵੇਂ ਖੇਤੀਬਾੜੀ ਕਾਨੂੰਨ ਦਾ ਖਰੜਾ ਰੱਦ ਕਰਵਾਉਣ ਲਈ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ, ਕਿਸਾਨ-ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੇ ਤੌਰ ’ਤੇ ਪੂਰੇ ਦੇਸ਼ ਵਿਚ ਮੋਦੀ ਸਰਕਾਰ ਖ਼ਿਲਾਫ਼ ਸੜਕਾਂ ਉਪਰ ਟਰੈਕਟਰ ਖੜ੍ਹੇ ਕਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਦਿਨ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਉਸ ਮੱਦੇਨਜ਼ਰ ਅੱਜ ਗਣਤੰਤਰ ਦਿਵਸ ਮੌਕੇ ਸਰਹੱਦੀ ਇਲਾਕੇ ਦੌਰਾਂਗਲਾ ਦੇ ਕਿਸਾਨਾਂ ਵੱਲੋਂ ਸਰਹੱਦੀ ਪਿੰਡਾਂ ਤੋਂ ਜ਼ਿਲ੍ਹੇ ਗੁਰਦਾਸਪੁਰ ਤੱਕ ਟਰੈਕਟਰ 'ਤੇ ਕਿਸਾਨੀ ਝੰਡੇ 'ਤੇ ਕਾਲ਼ੇ ਝੰਡੇ ਲਗਾ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਗਜੀਤ ਸਿੰਘ, ਅਮਰਜੀਤ ਸਿੰਘ, ਦਲਬੀਰ ਬਹਿਰਾਮਪੁਰ, ਰਾਜ ਕੁਮਾਰ ਕਹਨਾ, ਮੌਹਨ ਸਿੰਘ ਝਾਬਕੜਾ, ਸੌਹਨ ਲਾਲ , ਮਕੌੜਾ, ਕੁਲਦੀਪ ਸਿੰਘ ਬਾਹਮਣੀ, ਅਵਤਾਰ ਸਿੰਘ, ਠਾਕੁਰ ਪੁਰ ਆਦਿ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਅੱਜ ਖਨੌਰੀ ਬਾਰਡਰ ’ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 62ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਕਿਸਾਨਾਂ ਦੀਆਂ ਮੰਗਾਂ ਨਹੀ ਪੂਰੀਆਂ ਹੁੰਦੀਆਂ, ਉਦੋਂ ਤਕ ਉਹ ਮਰਨ ਵਰਤ ਨਹੀਂ ਤੋੜਨਗੇ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ 'ਚੋਂ ਕੱਟੇ ਜਾਣਗੇ 10-10 ਹਜ਼ਾਰ! ਜਾਰੀ ਹੋ ਗਏ ਸਖ਼ਤ ਹੁਕਮ
ਆਗੂਆਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਨਵੀਂ ਖੇਤੀ ਮੰਡੀਕਰਨ ਨੀਤੀ ਲਿਆ ਕੇ ਕਿਸਾਨਾਂ ਨੂੰ ਮੁੜ ਤੋਂ ਕਾਰਪੋਰੇਟਾਂ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੇ ਅਤੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢ ਤੋਂ ਰੱਦ ਕਰੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਗਰੂਰ 'ਚ ਕੀਤੀ ਟ੍ਰੈਕਟਰ ਪਰੇਡ
NEXT STORY