ਪਟਿਆਲਾ/ਸਨੌਰ (ਮਨਦੀਪ ਜੋਸਨ)- ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਸੈਂਕੜਿਆਂ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ ਅਤੇ ਐੱਮ.ਐੱਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕੰਗਨਾ ਰਣੌਤ ਵੱਲੋਂ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਵੀ ਕੀਤੀ।
ਇਸ ਮੌਕੇ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੇ ਚਲਦੇ ਸੰਘਰਸ਼ ਦੌਰਾਨ ਸ਼ੰਭੂ ਮੋਰਚੇ ’ਤੇ ਇਕੱਠ ਨੂੰ ਸੰਬੋਧਨ ਕਰਦੇ ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਇਸ ਵਾਰ ਬਾਸਮਤੀ ਦੇ ਕਿਸਾਨਾਂ ਦਾ ਰਕਬਾ ਪਿਛਲੀ ਵਾਰ ਨਾਲੋਂ 17 ਫੀਸਦੀ ਵੱਧ ਹੈ। ਪੰਜਾਬ ਵਿਚ ਇਸ ਵਾਰ ਕਰੀਬ 7 ਲੱਖ ਹੈੱਕਟੇਅਰ ਰਕਬਾ ਬਾਸਮਤੀ ਹੇਠ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਸੁਪਰ ਫਾਈਨ ਕਿਸਮਾਂ ਦਾ ਰੇਟ 2,300 ਰੁਪਏ ਤੋਂ ਹੇਠਾਂ ਨਹੀਂ ਜਾਣ ਦਿੱਤਾ ਜਾਵੇਗਾ, ਜਿਸ ’ਚ 1509, 1692, 1718, 1121 ਆਦਿ ਕਿਸਮਾਂ ਹੇਠ ਵੱਧ ਰਕਬਾ ਝੋਨਾ ਲਾਇਆ ਗਿਆ ਹੈ। ਹੁਣ ਤੱਕ ਹਰਿਆਣਾ ਅਤੇ ਪੰਜਾਬ ’ਚ ਕਿਸਾਨਾਂ ਦੀ ਬਾਸਮਤੀ ਦਾ ਭਾਅ 2,200 ਤੋਂ 2,400 ਰੁਪਏ ਦੇ ਦਰਮਿਆਨ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ 1,600 ਤੋਂ 1,800 ਰੁਪਏ ਪ੍ਰਤੀ ਕੁਇੰਟਲ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਕਿਸਾਨ ਇਸ ਗੱਲ ਦੀ ਪੁਰਜ਼ੋਰ ਹਮਾਇਤ ਕਰਦੇ ਹਨ ਕਿ ਬਾਸਮਤੀ ’ਤੇ ਐੱਮ.ਐੱਸਪੀ. ਨੂੰ ਵਧਾ ਕੇ 700 ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ’ਚ ਵਾਜਬ ਭਾਅ ਮਿਲ ਸਕੇ।
ਇਹ ਵੀ ਪੜ੍ਹੋ- ਕੰਗਨਾ 'ਤੇ ਰਾਜਾ ਵੜਿੰਗ ਦਾ ਤਿੱਖਾ ਹਮਲਾ, ਕਿਹਾ- ''ਅਜਿਹੇ ਬਿਆਨ ਦੇਣਾ ਪਾਗਲ ਇਨਸਾਨ ਦੀ ਨਿਸ਼ਾਨੀ...''
ਸਰਵਨ ਸਿੰਘ ਪੰਧੇਰ ਨੇ ਅੱਗੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਐੱਸ.ਕੇ.ਐੱਮ. ਦੇ ਗੈਰ-ਸਿਆਸੀ ਨੇਤਾਵਾਂ ਨੂੰ ਧਾਰਮਿਕ ਚਿੰਨ੍ਹ ਪਹਿਣਨ ਦੇ ਬਹਾਨੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਰੋਕਿਆ ਗਿਆ, ਕਿਉਂਕਿ ਉਹ ਕਿਸਾਨ ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਤਾਮਿਲਨਾਡੂ ਗਏ ਸਨ। ਭਾਜਪਾ ਸਰਕਾਰ ਦਾ ਕਿਸਾਨਾਂ ਨੂੰ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕਣਾ ਸ਼ਰਮਨਾਕ ਹੈ।
ਉਨ੍ਹਾਂ ਕੰਗਨਾ ਬਾਰੇ ਬੋਲਦਿਆਂ ਕਿਹਾ ਕਿ ਭਾਜਪਾ ਐੱਮ.ਪੀ. ਕੰਗਣਾ ਰਣੌਤ ਨੇ ਆਪਣੀ ਫਿਲਮ ਚਲਾਉਣ ਲਈ ਹੀ ਕਿਸਾਨ ਅੰਦੋਲਨ ਬਾਰੇ ਘਟੀਆ ਬਿਆਨ ਦਿੱਤਾ ਹੈ ਕਿਉਂਕਿ ਜਦੋਂ ਵੀ ਉਸ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਉਹ ਪੰਜਾਬ ਅਤੇ ਕਿਸਾਨਾਂ ਦੇ ਖਿਲਾਫ਼ ਬੋਲ ਕੇ ਆਪਣੇ ਹੱਕ ’ਚ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦੀ ਹੈ ਪਰ ਜਨਤਾ ਸੱਚ ਜਾਣ ਚੁੱਕੀ ਹੈ ਅਤੇ ਉਸ ਨੂੰ ਹੁਣ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ। ਇਸ ਸਮੇਂ ਮਨਜੀਤ ਸਿੰਘ ਨਿਆਲ, ਹਰਪ੍ਰੀਤ ਸਿੰਘ, ਤੇਜਵੀਰ ਸਿੰਘ, ਦਿਲਬਾਗ ਸਿੰਘ, ਬਲਵੰਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਕਲੇਰਬਾਲਾ, ਸ਼ੇਰ ਸਿੰਘ ਆਦਿ ਹਾਜ਼ਰ ਰਹੇ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰ ਵੜ ਕੇ NRI 'ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰਾਂ ਦਾ ਪੁਲਸ ਨੇ ਕਰ'ਤਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ
NEXT STORY