ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ/ਖੁਰਾਣਾ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਅਗਵਾਈ 'ਚ ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਵੜਿੰਗ ਕੋਲ ਮੌਜੂਦ ਟੋਲ ਪਲਾਜ਼ਾ 'ਤੇ ਅਣਮਿੱਥੇ ਸਮੇਂ ਦਾ ਧਰਨਾ ਲਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਅਨੇਕਾਂ ਕਮੀਆਂ ਦੇ ਬਾਵਜੂਦ ਚੱਲ ਰਹੇ ਇਸ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਫਰੀਦਕੋਟ ਦੀ ਮਾਡਰਨ ਜੇਲ੍ਹ ਮੁੜ ਚਰਚਾ 'ਚ, ਤਲਾਸ਼ੀ ਦੌਰਾਨ 5 ਮੋਬਾਇਲਾਂ ਸਮੇਤ ਚਾਰਜ਼ਰ ਤੇ ਹੈੱਡਫੋਨ ਬਰਾਮਦ
ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੋਲ ਪਲਾਜ਼ਾ ਪ੍ਰਬੰਧਕਾਂ ਵੱਲੋਂ ਸਰਕਾਰੀ ਹਦਾਇਤਾਂ ਨੂੰ ਛਿੱਕੇ ਟੰਗ ਕੇ ਇਹ ਟੋਲ ਪਲਾਜ਼ਾ ਚਲਾਇਆ ਜਾ ਰਿਹਾ ਹੈ ਕਿਉਂਕਿ ਇਹ ਟੋਲ ਪਲਾਜ਼ਾ ਕਿਸੇ ਵੀ ਤਰ੍ਹਾਂ ਦੀਆਂ ਸ਼ਰਤਾਂ ਜਾਂ ਨਿਯਮਾਂ ਨੂੰ ਪੂਰੀਆਂ ਨਹੀਂ ਕਰਦਾ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਝਬੇਲਵਾਲੀ ਵਿਖੇ ਨੈਸ਼ਨਲ ਹਾਈਵੇ 'ਤੇ ਸਥਿਤ ਪੁਲ ਨਹੀਂ ਬਣਾਇਆ ਗਿਆ। ਇਸ ਤੋਂ ਇਲਾਵਾ ਇਹ ਸੜਕ ਬਿਲਕੁਲ ਖ਼ਰਾਬ ਹੋ ਚੁੱਕੀ ਹੈ, ਕਿਸੇ ਵੀ ਤਰ੍ਹਾਂ ਦੀਆਂ ਲਾਈਟਾਂ ਦਾ ਪ੍ਰਬੰਧ ਨਹੀਂ ਹੈ ਅਤੇ ਨਾ ਇਸ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਕੋਲ ਐਂਬੂਲੈਂਸ ਦਾ ਪ੍ਰਬੰਧ ਹੈ।
ਇਹ ਵੀ ਪੜ੍ਹੋ- ਸਿਖਰ ਦੁਪਹਿਰੇ ਆੜ੍ਹਤੀ ਦੀ ਦੁਕਾਨ ਤੋਂ 5 ਲੱਖ 50 ਹਜ਼ਾਰ ਲੁੱਟ ਫਰਾਰ ਹੋਏ ਲੁਟੇਰੇ (ਵੀਡੀਓ)
ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੀ ਜਾਂਚ ਕਰਵਾਈ ਜਾਵੇ ਅਤੇ ਟੋਲ ਪਲਾਜ਼ਾ ਨੂੰ ਬੰਦ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਸਰਪੰਚ ਖੋਖਰ, ਇਕਬਾਲ ਸਿੰਘ ਚੜੇਵਾਨ, ਜਸਵੀਰ ਸਿੰਘ ਮਰਾੜ ਕਲਾਂ ਤੋਂ ਇਲਾਵਾ ਸਮੂਹ ਇਲਾਕਾ ਨਿਵਾਸੀ ਤੇ ਕਿਸਾਨ ਹਾਜ਼ਰ ਸਨ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਿੰਗਲਾ ਦੀ ਬਰਖ਼ਾਸਤਗੀ ਤਾਂ ਸ਼ੁਰੂਆਤ ਹੈ, ‘ਆਪ’ ਦੇ ਅੱਧੇ ਵਿਧਾਇਕ ਬੇਨਕਾਬ ਹੋਣਗੇ : ਕਾਲੀਆ
NEXT STORY