ਚੰਡੀਗੜ੍ਹ (ਮਨਪ੍ਰੀਤ) : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਚੰਡੀਗੜ੍ਹ ਵੱਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਬੈਂਕ ਅਧਿਕਾਰੀਆਂ ਦੀ ਕਾਰਵਾਈ ਕਾਰਨ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ, ਜਿਸ ਦੇ ਰੋਸ ਵਜੋਂ ਉਹ ਅੱਜ ਚੰਡੀਗੜ੍ਹ ਸਥਿਤ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਨਿਕਲੇ ਸਨ। ਮੋਰਚੇ ਦੀ ਅਗਵਾਈ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ। ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਚੰਡੀਗੜ੍ਹ ਪੁਲਸ ਨੇ ਸ਼ਹਿਰ ਦੀਆਂ ਹੱਦਾਂ 'ਤੇ ਸਖ਼ਤ ਬੈਰੀਕੇਡਿੰਗ ਕਰਕੇ ਰੋਕ ਦਿੱਤਾ ਹੈ।
ਮੌਕੇ 'ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ ਅਤੇ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੈਂਕ ਮੈਨੇਜਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ, ਜਿਸ ਕਾਰਨ ਮੌਕੇ 'ਤੇ ਭਾਰੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਹੈ। ਕਿਸਾਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਇਨਸਾਫ਼ ਪ੍ਰਾਪਤੀ ਤੱਕ ਪਿੱਛੇ ਨਹੀਂ ਹਟਣਗੇ।
ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ ਮੋਬਾਇਲ
NEXT STORY