ਚੰਡੀਗੜ੍ਹ- ਅੱਜ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਈ ਅਹਿਮ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਿਨ ਕਰਦਿਆਂ ਕਿਹਾ ਕਿ ਇਹ ਮੀਟਿੰਗ ਬਹੁਤ ਵਧੀਆ ਮਾਹੌਲ 'ਚ ਸਮਾਪਤ ਹੋਈ ਹੈ ਤੇ ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ। ਇਸ ਦੌਰਾਨ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲੈਣ, ਨਕਲੀ ਦਵਾਈਆਂ ਤੇ ਸਪਰੇਆਂ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਸਣੇ ਕਈ ਅਹਿਮ ਮਸਲਿਆਂ 'ਤੇ ਸਹਿਮਤੀ ਬਣ ਗਈ ਹੈ।
ਇਹ ਵੀ ਪੜ੍ਹੋ- ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)
ਇਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਮੀਟਿੰਗ ਬਹੁਤ ਅਹਿਮ ਸੀ ਤੇ ਬਹੁਤ ਵਧੀਆ ਤਰੀਕੇ ਨਾਲ ਸਮਾਪਤ ਵੀ ਹੋਈ ਹੈ। ਕਿਸਾਨਾਂ 'ਤੇ ਦਰਜ ਕੀਤੇ ਗਏ ਕੇਸ ਵੀ ਵਾਪਸ ਲੈ ਲਏ ਜਾਣਗੇ, ਪਰ ਉਨ੍ਹਾਂ ਕਿਹਾ ਕਿ ਫਿਰ ਵੀ ਉਹ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਫੈਸਲੇ 'ਤੇ ਕਾਇਮ ਰਹਿਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)
NEXT STORY