ਖਰੜ (ਅਮਰਦੀਪ ਸਿੰਘ ਸੈਣੀ) : ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖਰੜ ਰੇਲਵੇ ਸਟੇਸ਼ਨ 'ਤੇ ਰੇਲਾਂ ਰੋਕ ਕੇ ਰੋਸ ਧਰਨਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਇਹ ਰੋਸ ਧਰਨਾ ਸ਼ਾਮ 3 ਵਜੇ ਤੱਕ ਚੱਲੇਗਾ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਦਵਿੰਦਰ ਸਿੰਘ ਦੇਹ ਕਲਾਂ ਅਤੇ ਰਵਿੰਦਰ ਸਿੰਘ ਦੇਹ ਕਲਾਂ ਨੇ ਕਿਹਾ ਹੈ ਕਿ ਕਿਸਾਨਾਂ ਦੇ ਹੱਕ 'ਚ ਡੱਲੇਵਾਲ ਵੱਲੋਂ ਜੋ ਮਰਨ ਵਰਤ ਸ਼ੁਰੂ ਕੀਤਾ ਹੈ, ਉਸ ਦੀ ਕੇਂਦਰ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਾ ਕੀਤਾ ਇਹ ਕੰਮ ਤਾਂ...
ਸ਼ਾਇਦ ਕੇਂਦਰ ਸਰਕਾਰ ਡੱਲੇਵਾਲ ਦੀ ਮੌਤ ਦੀ ਉਡੀਕ ਕਰ ਰਹੀ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਜਾਰੀ ਰਹੇਗਾ। ਰੋਸ ਧਰਨੇ ਦੌਰਾਨ ਰੇਲ ਪਟੜੀ 'ਤੇ ਬੈਠ ਕੇ ਕਿਸਾਨ ਵਾਹਿਗੁਰੂ ਦਾ ਜਾਪ ਕਰ ਰਹੇ ਹਨ ਅਤੇ ਡੱਲੇਵਾਲ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਸ਼ੁੱਕਰਵਾਰ ਤੋਂ 3 ਛੁੱਟੀਆਂ, ਜਾਣੋ ਕਾਰਨ
NEXT STORY