ਅੰਮ੍ਰਿਤਸਰ (ਜ.ਬ) - 26 ਜਨਵਰੀ ਨੂੰ ਕਿਸਾਨੀ ਸੰਘਰਸ਼ ਸਮੇਂ ਲਾਲ ਕਿਲੇ ’ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲਾ ਜੁਗਰਾਜ ਸਿੰਘ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਜ਼ਿਕਰਯੋਗ ਹੈ ਕਿ ਜੁਗਰਾਜ ਸਿੰਘ ਦਿੱਲੀ ਕੋਰਟ ਵੱਲੋਂ ਐਂਟੀ ਸਪੇਟਰੀ ਬੇਲ ਮਿਲਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਦਰਸ਼ਨਾਂ ਲਈ ਆਏ ਸਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜੁਗਰਾਜ ਸਿੰਘ ਨੇ ਦਲ ਖਾਲਸਾ ਦੇ ਦਫ਼ਤਰ ’ਚ ਕਿਹਾ ਕਿ ਗੁਰੂ ਪਾਤਸ਼ਾਹ ਵੱਲੋਂ ਹੀ ਮਨ ’ਚ ਆਇਆ ਤੇ ਨਿਸ਼ਾਨ ਸਾਹਿਬ ਝੁਲਾ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 7 ਮਹੀਨੇ ਬਹੁਤ ਸੰਤਾਪ ’ਚ ਬਿਤਾਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ, ਦਲ ਖਾਲਸਾ ਤੇ ਹੋਰ ਸੰਸਥਾਵਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਉਸਦੀ ਅਤੇ ਉਸਦੇ ਪਰਿਵਾਰ ਦੀ ਮਦਦ ਕੀਤੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਬਿਜਲੀ ਮਾਮਲੇ ’ਤੇ ਸਿੱਧੂ ਨੇ ਲਗਾਈ ਟਵੀਟਾਂ ਦੀ ਝੜੀ, ਪੰਜਾਬ ਸਰਕਾਰ ਨੂੰ ਦੱਸੇ ਨੁਕਤੇ
NEXT STORY