ਬੁਢਲਾਡਾ (ਬਾਂਸਲ) - ਕੇਂਦਰ ਦੀ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਸੰਘਰਸ਼ ਅੱਜ ਵੀ ਜਾਰੀ ਹੈ। ਇਸ ਸੰਘਰਸ਼ ਦੌਰਾਨ ਟਿੱਕਰੀ ਬਾਰਡਰ ’ਤੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਸਰਗਰਮ ਵਰਕਰ ਪਿੰਡ ਹਾਕਮਵਾਲਾ ਦੇ ਹਰਨੇਕ ਸਿੰਘ ਖਾਲਸਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਹਰਨੇਕ ਸਿੰਘ ਨੂੰ ਅੱਜ ਸਵੇਰੇ ਮਾਮੂਲੀ ਬੁਖ਼ਾਰ ਆਇਆ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਅਤੇ ਕੁਝ ਘੰਟਿਆ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਇਸ ਮੌਤੇ ਮਜਦੂਰ ਮੁਕਤੀ ਮੋਰਚੇ ਦੇ ਆਗੂਆਂ ਨੇ ਮ੍ਰਿਤਕ ਹਰਨੇਕ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਯੋਗਤਾ ਅਨੁਸਾਰ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ।
ਸੁਖਬੀਰ ਬਾਦਲ ਨੂੰ ਬੋਲੇ ਵਿਜੈ ਇੰਦਰ ਸਿੰਗਲਾ, ਤੁਹਾਡੀ ਗਲ਼ਤੀ ਮੁਆਫ਼ੀਯੋਗ ਨਹੀਂ
NEXT STORY