ਸੰਗਰੂਰ (ਸਿੰਗਲਾ) - ਲੋਕ ਸਭਾ ਹਲਕਾ ਸੰਗਰੂਰ ਤੋਂ ਤੇਜ਼ ਤਰਾਰ ਮੈਂਬਰ ਪਾਰਲੀਮੈਂਟ ਤੇ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਚੋਣਾਂ ਦੇ ਚਲਦਿਆਂ ਕਿਸਾਨੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਆਪਣਾ ਚੋਣ ਪ੍ਰਚਾਰ ਤਿਆਗਦੇ ਹੋਏ ਪਾਰਲੀਮੈਂਟ ਵਿੱਚ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਭਗਵੰਤ ਮਾਨ ਨੇ ਲੋਕ ਸਭਾ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸ਼ੂਗਰ ਐਕਟ 1966 ਤਹਿਤ ਗੰਨੇ ਦੀ ਫ਼ਸਲ ਦਾ ਕਿਸਾਨਾਂ ਨੂੰ 14 ਦਿਨਾਂ ਦੇ ਅੰਦਰ ਖੰਡ ਮਿੱਲ ਨੂੰ ਅਦਾਇਗੀ ਕਰਨੀ ਹੁੰਦੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਵਿਆਜ ਅਦਾ ਕਰਨਾ ਪੈਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਸਿਆਂ ਖਾਤਰ ਸਿਰ ’ਤੇ ਵਾਰ ਕਰ ਕੀਤਾ ਕਬਾੜੀਏ ਦਾ ਕਤਲ, ਘਰ ’ਚ ਦੱਬੀ ਲਾਸ਼
ਉਨ੍ਹਾਂ ਕਿਹਾ ਕਿ 2020-21 ਤੱਕ ਸਰਕਾਰੀ ਰੇਟ 360 ਰੁਪਏ ਪ੍ਰਤੀ ਕੁਇੰਟਲ ਸੀ, ਮਿੱਲਾਂ 325 ਦਿੰਦੀਆਂ ਸਨ, 35 ਰੁਪਏ ਸਰਕਾਰ ਨੇ ਦੇਣੇ ਸਨ। ਸੰਗਰੂਰ ਜ਼ਿਲ੍ਹੇ ਅੰਦਰ ਪੈਂਦੀ ਭਗਵਾਨਪੁਰਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਪਈ ਸਵਾ ਕਰੋੜ ਪਿਛਲੇ ਸਾਲ ਦੀ ਤੇ 20 ਕਰੋੜ ਰੁਪਏ ਇਸ ਸਾਲ ਦੀ ਅਦਾਇਗੀ ਬਕਾਇਆ ਪਈ ਹੈ। ਉਨ੍ਹਾਂ ਕਿਹਾ ਕਿ ਗੰਨਾ ਇਕ ਅਜਿਹੀ ਫ਼ਸਲ ਹੈ, ਜੋ ਸਾਲ 'ਚ ਇਕ ਵਾਰ ਹੀ ਹੁੰਦੀ ਹੈ। ਇਸ ਲਈ ਗੰਨੇ ਦੇ ਕਿਸਾਨਾਂ ਲਈ ਤਾਂ ਬਾਕੀ ਸਮਾਂ ਜ਼ਮੀਨ ਬੇਕਾਰ ਹੀ ਹੋ ਜਾਂਦੀ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਰਮੇ ਨੂੰ ਗੁਲਾਬੀ ਸੁੰਡੀ ਲੱਗਣ 'ਤੇ ਕੋਈ ਮੁਆਵਜ਼ਾ ਨਹੀਂ ਮਿਲਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਬੇਸ਼ੱਕ ਖੇਤੀ ਵਿਰੋਧੀ ਕਾਨੂੰਨ ਵਾਪਸ ਲੈ ਲਏ ਹਨ ਪਰ ਕਿਸਾਨ ਅੰਦੋਲਨ ਵਿਚ 743 ਮੌਤਾਂ ਹੋਈਆਂ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਅਜੇ ਤਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਥਾਣਿਆਂ ਵਿਚ ਕਿਸਾਨਾਂ ਦੇ ਖ਼ਿਲਾਫ਼ ਅਨੇਕਾਂ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਜਿਵੇਂ ਬਿੱਲ ਵਾਪਸ ਲਏ ਗਏ ਹਨ, ਉਵੇਂ ਪਰਚੇ ਰੱਦ ਕੀਤੇ ਜਾਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੀ ਬਾਕੀ ਦੀ ਜ਼ਿੰਦਗੀ ਗੁਜ਼ਾਰ ਸਕਣ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਭਗਵੰਤ ਮਾਨ ਦੇ ਸਿਆਸੀ ਰਗੜੇ, ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ
NEXT STORY