ਮੋਗਾ (ਆਜ਼ਾਦ) : ਪਿੰਡ ਕੋਕਰੀ ਬੁੱਟਰਾਂ ਨਿਵਾਸੀ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਹਰਦੇਵ ਸਿੰਘ (41) ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਹੈ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਸਾਡੇ ਦੋ ਬੱਚੇ ਹਨ ਅਤੇ ਸਾਡੇ ਕੋਲ ਢਾਈ ਏਕੜ ਜ਼ਮੀਨ ਸੀ। ਮੇਰੇ ਪਤੀ ਨੇ ਸਾਲ 1995-96 'ਚ ਓ.ਬੀ.ਸੀ. ਬੈਂਕ ਕੋਲੋਂ ਕਰਜ਼ਾ ਲਿਆ ਸੀ ਪਰ ਉਹ ਉਤਾਰ ਨਹੀਂ ਸਕਿਆ ਅਤੇ ਬੈਂਕ ਵੱਲੋਂ ਜ਼ਮੀਨ ਦੀ ਕੁਰਕੀ ਦੇ ਆਰਡਰ ਜਾਰੀ ਕੀਤੇ ਗਏ, ਜਿਸ ਕਾਰਣ ਮੇਰਾ ਪਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿ ਰਿਹਾ ਸੀ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਅਸੀਂ ਉਸ ਨੂੰ ਕਈ ਵਾਰ ਸਮਝਾਉਣ ਦਾ ਵੀ ਯਤਨ ਕੀਤਾ, ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਦਵਾਈ ਪੀ ਲਈ ਤਾਂ ਅਸੀਂ ਉਸ ਨੂੰ ਕੋਟ ਈਸੇ ਖਾਂ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।
ਦਿਮਾਗੀ ਬੁਖਾਰ ਨਾਲ ਹੋਈਆਂ ਮੌਤਾਂ ਭਾਜਪਾ ਦੇ ਮੱਥੇ 'ਤੇ ਕਲੰਕ : ਧਰਮਸੌਤ
NEXT STORY