ਸੰਗਰੂਰ (ਬੇਦੀ) : ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ, ਤਾਜ਼ਾ ਮਾਮਲਾ ਨੇੜਲੇ ਪਿੰਡ ਖੇੜੀ ਦਾ ਸਾਹਮਣੇ ਆਇਆ ਹੈ, ਜਿੱਥੇ ਕਰਜ਼ੇ ਦੇ ਚੱਲਦੇ 42 ਸਾਲਾ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜਗਜੀਤ ਸਿੰਘ ਕੋਲ ਅੱਧਾ ਏਕੜ ਜ਼ਮੀਨ ਸੀ ਅਤੇ ਉਸ ਸਿਰ 7,8 ਲੱਖ ਦੇ ਕਰੀਬ ਕਰਜ਼ਾ ਸੀ। ਇਸੇ ਪ੍ਰੇਸ਼ਾਨੀ ਕਾਰਨ ਜਗਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ ਤਿੰਨ ਬੇਟੀਆਂ ਤੇ ਪੁੱਤਰ ਨੂੰ ਛੱਡ ਗਿਆ ਹੈ। ਪੰਚ ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਸੀਨੀਅਰ ਕਿਸਾਨ ਆਗੂ ਰਾਜਪਾਲ ਸਿੰਘ ਮੰਗਵਾਲ ਨੇ ਕਿਸਾਨ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ।
ਬੈਰਾਜ ਪ੍ਰਾਜੈਕਟ ਨੂੰ ਫਿਰ ਮਿਲੀ ਨਵੀਂ ਉਡਾਣ, ਮੁੱਖ ਮੰਤਰੀ ਨੇ ਮੁੜ ਕੀਤਾ ਉਦਘਾਟਨ
NEXT STORY